ਪੱਤਰ ਪ੍ਰੇਰਕ
ਭਵਾਨੀਗੜ੍ਹ, 7 ਅਗਸਤ
ਸਿਰਸਾ ਦੇ ਇਕ ਵਕੀਲ ਨੇ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਗਏ ਖ਼ਰਚੇ ਸਬੰਧੀ ਜਾਣਕਾਰੀ ਇਕੱਠੀ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਚੋਣ ਲੜੇ ਉਮੀਦਵਾਰ ਗੁਰਮੇਲ ਸਿੰਘ ਦੇ ਘਰ ਅੱਗੇ 17 ਅਗਸਤ ਸਿਮਰਨਜੀਤ ਸਿੰਘ ਮਾਨ ਦੇ ਘਰ ਅੱਗੇ 24 ਅਗਸਤ ਨੂੰ ਇਕ-ਇਕ ਦਿਨ ਦਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਿਰਸਾ ਦੇ ਵਕੀਲ ਜਰਨੈਲ ਸਿੰਘ ਬਰਾੜ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਵੱਖਰਾ ਢੰਗ ਅਪਣਾਇਆ ਹੈ।