ਨਿਜੀ ਪੱਤਰ ਪ੍ਰੇਰਕ
ਸੰਗਰੂਰ, 10 ਫਰਵਰੀ
ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਰੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਡਵੋਕੇਟ ਸੇਖੋਂ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਦੇ ਮੈਂਬਰ, ਪਾਰਟੀ ਦੇ ਜ਼ਿਲ੍ਹਾ ਲੀਗਲ ਸੈੱਲ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸਨ ਅਤੇ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਗਲਾ ਸਿਆਸੀ ਫੈਸਲਾ ਉਹ ਆਪਣੇ ਸਮਰਥਕਾਂ ਨਾਲ ਸਲਾਹ ਕਰਨ ਤੋਂ ਬਾਅਦ ਕਰਨਗੇ।