ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ
ਅਕਾਲੀ ਦਲ ਤੇ ਬਸਪਾ ਗੱਠਜੋੜ ਵੱਲੋਂ ਟਿਕਟ ਮਿਲਣ ਮਗਰੋਂ ਬਲਦੇਵ ਸਿੰਘ ਮਾਨ ਦਾ ਪਹਿਲੀ ਵਾਰ ਸੁਨਾਮ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿੱਚ ਖੁਸ਼ਪਾਲ ਬੀਰਕਲਾਂ, ਹਰਿੰਦਰ ਸਿੰਘ, ਰਵਿੰਦਰ ਸਿੰਘ ਚੀਮਾ ਆੜ੍ਹਤੀ ਆਗੂ, ਚਰਨਜੀਤ ਗੱਗੜਪੁਰ, ਦਰਸ਼ਨ ਖੁਰਮੀ, ਪ੍ਰਭਸ਼ਰਨ ਬੱਬੂ ਅਤੇ ਪਰਮਜੀਤ ਤਾਜੋਕੇ ਮੌਜੂਦ ਸਨ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਪੰਜਾਬ ਵਿਚੋਂ ਕਾਂਗਰਸ ਦੀ ਭ੍ਰਿਸ਼ਟ ਸਰਕਾਰ ਨੂੰ ਚੱਲਦਾ ਕਰੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿਹੜੇ ਵਾਅਦੇ ਕਰਕੇ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚੇ ਸਨ ਉਹ ਵਾਅਦੇ ਪੂਰੇ ਕਰਨ ਵਿੱਚ ਨਾਕਾਮਯਾਬ ਰਹੇ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਆਪਣੇ ਥੋੜ੍ਹੇ ਸਮੇਂ ਨੂੰ ਸਿਰਫ਼ਾ ਗੱਲਾਂ ਨਾਲ ਹੀ ਲੰਘਾਉਣਗੇ। ਸ੍ਰੀ ਮਾਨ ਨੇ ਕਿਹਾ ਕਿ ਉਹ ਇਸ ਸੀਟ ਨੂੰ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਕਿਹਾ ਕਿ ਇਸ ਅਕਾਲੀ ਦਲ ਤੇ ਬਸਪਾ ਦੀ ਪੰਜਾਬ ਵਿੱਚ ਸਰਕਾਰ ਪੱਕੀ ਹੈ ਤੇ ਲੋਕਾਂ ਨੇ ਵੀ ਗੱਠਜੋੜ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ।