ਅਗਰਵਾਲ ਸਭਾ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ
ਅਗਰਵਾਲ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਲੈਫਟੀਨੈਂਟ ਕਰਨਲ ਨਿਤਿਨ ਭਾਟੀਆ ਅਤੇ ਫਰੈਂਡਜ਼ ਫ਼ਾਰ ਕਾਜ ਫਾਉਂਡੇਸ਼ਨ ਦੇ ਸਹਿਯੋਗ ਨਾਲ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਵਿਚ ਬਾਲਾ ਜੀ ਮੰਦਿਰ ਰੋਡ ਦੇ ਚੰਡੀਗੜ੍ਹ ਅੱਖਾਂ ਦਾ ਹਸਪਤਾਲ ਵਿੱਚ ਅੱਖਾਂ ਦਾ ਇਕ ਮੁਫ਼ਤ...
ਅਗਰਵਾਲ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਲੈਫਟੀਨੈਂਟ ਕਰਨਲ ਨਿਤਿਨ ਭਾਟੀਆ ਅਤੇ ਫਰੈਂਡਜ਼ ਫ਼ਾਰ ਕਾਜ ਫਾਉਂਡੇਸ਼ਨ ਦੇ ਸਹਿਯੋਗ ਨਾਲ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਵਿਚ ਬਾਲਾ ਜੀ ਮੰਦਿਰ ਰੋਡ ਦੇ ਚੰਡੀਗੜ੍ਹ ਅੱਖਾਂ ਦਾ ਹਸਪਤਾਲ ਵਿੱਚ ਅੱਖਾਂ ਦਾ ਇਕ ਮੁਫ਼ਤ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਸੰਦੀਪ ਤਾਇਲ ਦੀ ਅਗਵਾਈ ਵਿਚ ਡਾਕਟਰਾਂ ਦੀ ਟੀਮ ਵਲੋਂ ਕਰੀਬ 400 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ 150 ਮਰੀਜ਼ਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ। ਇਸ ਸਮੇਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਸਮੇਂ ਯਗੇਸ਼ ਭਾਟੀਆ ਨੇ ਕਿਹਾ ਕਿ ਸੰਸਥਾ ਵੱਲੋਂ ਹਰ ਸਾਲ ਲਗਪਗ ਤੀਹ ਪੈਂਤੀ ਲੱਖ ਰੁਪਏ ਸਮਾਜ ਸੇਵੀ ਕੰਮਾਂ ’ਤੇ ਖ਼ਰਚ ਕੀਤੇ ਜਾਂਦੇ ਹਨ। ਇਸ ਸਾਲ ਦਸੰਬਰ ਤੱਕ ਉਨ੍ਹਾਂ ਦਾ ਟੀਚਾ 5111 ਲੈਂਜ਼ ਪਵਾਉਣ ਦਾ ਹੈ ਅਤੇ 25 ਅਤੇ 26 ਦਸੰਬਰ ਨੂੰ ਸੂਬਾ ਪੱਧਰੀ ਕੈਂਪ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਮੇਂ ਯੁਗੇਸ਼ ਭਾਟੀਆ, ਕ੍ਰਿਸ਼ਨ ਸੰਦੋਹਾ, ਪ੍ਰਧਾਨ ਵਿਕਰਮ ਗਰਗ ਵਿੱਕੀ, ਵੇਦ ਪ੍ਰਕਾਸ਼ ਹੋਡਲਾ, ਰਵੀ ਕਮਲ ਗੋਇਲ, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਡਾਕਟਰ ਸਤਪਾਲ ਗਰਗ, ਰਾਜ ਕੁਮਾਰ ਬੀਰ ਕਲਾਂ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਯਸ਼ਪਾਲ ਮੰਗਲਾ ਤੇ ਇੰਜੀ ਰਾਜੇਸ਼ ਗਰਗ, ਹਕੂਮਤ ਰਾਏ ਜਿੰਦਲ ਹਾਜ਼ਰ ਸਨ।

