ਦਿੜ੍ਹਬਾ ਨੂੰ ਵਿਕਸਤ ਹਲਕਾ ਬਣਾਉਣ ਦਾ ਟੀਚਾ: ਚੀਮਾ
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੇ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਹੇ ਹਨ ਤੇ ਹਲਕੇ ਵਿਕਸਤ ਕਰਨਾ ਉਨ੍ਹਾਂ ਦਾ ਟੀਚਾ ਹੈ। ਉਹ ਅੱਜ ਦਿੜ੍ਹਬਾ ਗਊਸ਼ਾਲਾ ਨੂੰ 10 ਲੱਖ ਰੁਪਏ, ਪਿੰਡ ਰਾਮਗੜ੍ਹ ਗੁੱਜਰਾਂ ਨੂੰ 20 ਲੱਖ ਰੁਪਏ, ਪਿੰਡ ਖੇਤਲਾ ਨੂੰ 34 ਲੱਖ ਰੁਪਏ ਅਤੇ ਲਾਡਬੰਜਾਰਾ ਨੂੰ 25 ਲੱਖ ਰੁਪਏ ਦੀਆਂ ਗਰਾਂਟਾਂ ਵੰਡਣ ਮੌਕੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਹਲਕਾ ਦਿੜ੍ਹਬਾ ਨੂੰ ਸੂਬੇ ਦਾ ਸਭ ਤੋਂ ਵਿਕਸਤ ਹਲਕਾ ਬਣਾਉਣਾ ਚਾਹੁੰਦੇ ਹਨ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਲਕੇ ਵਿੱਚ ਹੋਣ ਵਾਲੇ ਹਰੇਕ ਕੰਮ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਪਰ ਇਨ੍ਹਾਂ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਦੀ ਲੋਕਾਂ ਦੀ ਵੀ ਜ਼ਿੰਮੇਵਾਰੀ ਵੀ ਬਣਦੀ ਹੈ, ਕਿਉਂਕਿ ਨਿਗਰਾਨੀ ਹੇਠ ਕਰਵਾਏ ਕੰਮਾਂ ਦੀ ਗੁਣਵੱਤਾ ਵੀ ਚੰਗੀ ਬਣੇਗੀ। ਸ੍ਰੀ ਚੀਮਾ ਨੇ ਦੱਸਿਆ ਕਿ ਅੱਜ ਚਾਰ ਪਿੰਡਾਂ ਨੂੰ 89 ਲੱਖ ਰੁਪਏ ਦੇ ਚੈੱਕ ਵੰਡੇ ਗਏ ਹਨ। ਇਸ ਰਾਸ਼ੀ ਨਾਲ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀਆਂ, ਨਾਲੀਆਂ, ਕੈਮਰੇ, ਲਾਈਟਾਂ ਅਤੇ ਸ਼ੈੱਡ ਬਣਵਾਉਣ ਦੇ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਦਿੜ੍ਹਬਾ ਹਲਕੇ ਦੇ ਲੋਕਾਂ ਨੂੰ ਹਰੇਕ ਬੁਨਿਆਦੀ ਸਹੂਲਤ ਮਿਲੇਗੀ।
ਵਿਧਾਇਕ ਪੰਡੋਰੀ ਨੇ ਤਿੰਨ ਪਿੰਡਾਂ ’ਚ ਵਿਕਾਸ ਕਾਰਜ ਸ਼ੁਰੂ ਕਰਵਾਏ
Advertisementਸ਼ੇਰਪੁਰ (ਬੀਰਬਲ ਰਿਸ਼ੀ): ਹਲਕਾ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬਲਾਕ ਸ਼ੇਰਪੁਰ ਦੇ ਪਿੰਡ ਈਨਾਬਾਜਵਾ ਵਿੱਚ 1.07 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨੇ ਪਿੰਡ ਈਨਾਬਾਜਵਾ ’ਚ ਖੇਡ ਮੈਦਾਨ ਲਈ 64 ਲੱਖ, ਡਿਸਪੈਂਸਰੀ ਲਈ 35 ਲੱਖ ਅਤੇ ਮੰਡੀ ਦੇ ਸ਼ੈੱਡ ਲਈ 8 ਲੱਖ ਦੀ ਰਾਸ਼ੀ ਨਾਲ ਹੋਣ ਕੰਮ ਸ਼ੁਰੂ ਕਰਵਾਏ ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਮਹਿਲ ਕਲਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ ਅਤੇ ਉਹ ਦੂਰ-ਅੰਦੇਸ਼ੀ ਸੋਚ ਤਹਿਤ ਨੌਜਵਾਨਾਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਖੇਡ ਮੈਦਾਨਾਂ ਵੱਲ ਲਗਾਏ ਜਾਣ ਲਈ ਪੂਰੀ ਤਰਾਂ ਸੁਹਿਰਦ ਹਨ, ਜਿਸ ਤਹਿਤ ਕਰੋੜਾਂ ਦੀ ਲਾਗਤ ਨਾਲ ਹਲਕਾ ਮਹਿਲ ਕਲਾਂ ਵਿੱਚ 40 ਉੱਚ ਕੋਟੀ ਦੇ ਖੇਡ ਮੈਦਾਨ ਤਿਆਰ ਕਰਨ ਦੀ ਮਨਜ਼ੂਰੀ ਹੋ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਗੰਡੇਵਾਲ ਦੇ ਖੇਡ ਮੈਦਾਨ ਲਈ 20 ਲੱਖ, ਮੰਡੀ ਦੇ ਸ਼ੈੱਡ ਲਈ 8 ਲੱਖ, ਫਤਿਹਗੜ੍ਹ ਪੰਜਗਰਾਈਆਂ ਦੇ ਖੇਡ ਮੈਦਾਨ ਲਈ 10 ਲੱਖ, ਮੰਡੀ ਦੇ ਸ਼ੈੱਡ ਲਈ 35 ਲੱਖ ਦੀ ਰਾਸ਼ੀ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।
