ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕੌਹਰੀਆਂ ਵਿੱਚ ਕਰਵਾਏ ਬਲਾਕ ਪੱਧਰੀ ਫੁਟਬਾਲ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਰਟੌਲਾਂ ਦੇ ਖਿਡਾਰੀਆਂ ਨੇ ਅੰਡਰ-14 ਅਤੇ ਅੰਡਰ-17 ਵਰਗਾਂ ਲੜਕੇ ਵਿੱਚ ਜਿੱਤ ਦਰਜ ਕੀਤੀ ਹੈ। ਜਾਣਕਾਰੀ ਅਨੁਸਾਰ ਅੰਡਰ-14 ਵਰਗ (ਲੜਕੇ) ਦੇ ਫਾਈਨਲ ਵਿੱਚ ਅਕਾਲ ਅਕੈਡਮੀ ਰਟੌਲਾਂ ਦੀ ਟੀਮ ਨੇ ਅਕਾਲ ਅਕੈਡਮੀ ਧਰਮਗੜ੍ਹ ਛੰਨਾ ਦੀ ਟੀਮ ਨੂੰ ਹਰਾਇਆ। ਅਕਾਲ ਅਕੈਡਮੀ ਧਰਮਗੜ੍ਹ ਛੰਨਾ ਦੀ ਟੀਮ ਦੂਜੇ ਅਤੇ ਜੀ ਸੀ ਐੱਮ ਸਕੂਲ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਅੰਡਰ-17 ਵਰਗ (ਲੜਕੇ) ਵਿੱਚ ਵੀ ਅਕਾਲ ਅਕੈਡਮੀ ਰਟੌਲਾਂ ਦੇ ਖਿਡਾਰੀਆਂ ਨੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ। ਫਾਈਨਲ ਵਿੱਚ ਰਟੌਲਾਂ ਦੀ ਟੀਮ ਨੇ ਜੀ ਸੀ ਐੱਮ ਸਕੂਲ ਦੀ ਟੀਮ ਨੂੰ ਸ਼ਿਕਸਤ ਦਿੱਤੀ। ਇਸ ਵਰਗ ਵਿੱਚ ਜੀਸੀਐੱਮ. ਸਕੂਲ ਦੀ ਟੀਮ ਨੇ ਦੂਜਾ ਅਤੇ ਅਕਾਲ ਅਕੈਡਮੀ ਧਰਮਗੜ੍ਹ ਛੰਨਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਅਕਾਲ ਅਕੈਡਮੀ ਰਟੌਲਾਂ ਦੀ ਪ੍ਰਿੰਸੀਪਲ ਮਨਦੀਪ ਕੌਰ ਚਹਿਲ ਅਤੇ ਪੀਟੀਆਈ. ਮਨਪ੍ਰੀਤ ਸਿੰਘ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਿੱਤ ਤੋਂ ਉਤਸ਼ਾਹ ਲੈਂਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

