ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੀ ਬਿਹਤਰੀ ਲਈ ਅਕਾਲੀ-ਭਾਜਪਾ ਗੱਠਜੋੜ ਹੋਣਾ ਜ਼ਰੂਰੀ: ਖੰਨਾ

ਭਾਜਪਾ ਦੇ ਸੂਬਾ ਆਗੂ ਅਰਵਿੰਦ ਖੰਨਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੌਰਾਨ ਅਰਾਜਕਤਾ ਵਧ ਰਹੀ ਹੈ ਅਤੇ ਹਰ ਦਫ਼ਤਰ ਅਤੇ ਅਦਾਰੇ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸ੍ਰੀ ਖੰਨਾ ਨੇ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ...
Advertisement

ਭਾਜਪਾ ਦੇ ਸੂਬਾ ਆਗੂ ਅਰਵਿੰਦ ਖੰਨਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੌਰਾਨ ਅਰਾਜਕਤਾ ਵਧ ਰਹੀ ਹੈ ਅਤੇ ਹਰ ਦਫ਼ਤਰ ਅਤੇ ਅਦਾਰੇ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸ੍ਰੀ ਖੰਨਾ ਨੇ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੇ ਪਿਛਲੀਆਂ ਸਰਕਾਰਾਂ ਤੋਂ ਬਦਜ਼ਨ ਹੋ ਕੇ ਪੰਜਾਬ ਵਿੱਚ ਭਾਰੀ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਪਰ ਇਹ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਬਾਰੇ ਭਾਵੇਂ ਪਾਰਟੀ ਹਾਈਕਮਾਂਡ ਫੈਸਲਾ ਕਰੇਗੀ ਪਰ ਉਹ ਪੰਜਾਬ ਦੀ ਤਰੱਕੀ ਲਈ ਖੇਤਰੀ ਪਾਰਟੀ ਨਾਲ ਗੱਠਜੋੜ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਬਲਾਕ ਸਮਿਤੀ ਚੋਣਾਂ ਵਿੱਚ ਭਾਜਪਾ ਸਾਰੀਆਂ ਸੀਟਾਂ ’ਤੇ ਚੋਣਾਂ ਲੜੇਗੀ।

Advertisement
Advertisement