ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਜਨਵਰੀ
ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪੰਜਾਬ ’ਚ ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਲਈ ਯਤਨ ਕੀਤੇ ਹਨ ਤੇ ਹਰ ਵਰਗ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਨਾਬ ਮੁਹੰਮਦ ਉਵੈਸ ਨੇ ਅਕਾਲੀ-ਬਸਪਾ ਗੱਠਜੋੜ ਦੇ ਮਾਲੇਰਕੋਟਲਾ ਤੋਂ ਉਮੀਦਵਾਰ ਨੁਸਰਤ ਇਕਰਾਮ ਖ਼ਾਂ ਬੱਗਾ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਜੁੜੇ ਅਕਾਲੀ-ਬਸਪਾ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ’ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ।