DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Akali Dal Holds Lok Milani in Malerkotla: ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਫ਼ਾਈ ਸੇਵਕ ਪੱਕੇ ਕਰਾਂਗੇ: ਸੁਲੇਮਾਨ

ਸ਼੍ਰੋਮਣੀ ਅਕਾਲੀ ਦਲ ਨੇ ਝੁਨੇਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ

  • fb
  • twitter
  • whatsapp
  • whatsapp
featured-img featured-img
ਪਿੰਡ ਝੁਨੇਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਜ਼ਾਹਿਦਾ ਸੁਲੇਮਾਨ।
Advertisement

ਲੋਕਾਂ ਤੱਕ ਸਿੱਧਾ ਰਾਬਤਾ ਕਾਇਮ ਕਰਨ ਦੇ ਮੰਤਵ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਮਾਲੇਰਕੋਟਲਾ ਅੰਦਰ ਸ਼ੁਰੂ ਕੀਤੇ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਨੇੜਲੇ ਪਿੰਡ ਝੁਨੇਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਰੱਖਿਆ ਗਿਆ। ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਵਿੱਚ ਹਲਕਾ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਬੀਬਾ ਜ਼ਾਹਿਦਾ ਸੁਲੇਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬੀਬੀ ਸੁਲੇਮਾਨ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਖੌਤੀ ਬਦਲਾਅ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਔਰਤਾਂ ਨੂੰ 1 ਹਜ਼ਾਰ ਅਤੇ 15 ਸੌ ਰੁਪਏ ਪ੍ਰਤੀ ਮਹੀਨਾ ਦੇ ਕੇ ਵੋਟਾਂ ਬਟੋਰਨ ਲਈ ਸਿਰਫ਼ ਪੰਜਾਬ ਦੀਆਂ ਔਰਤਾਂ ਨੂੰ ਧੋਖਾ ਦਿੱਤਾ ਹੈ।

ਉਨ੍ਹਾਂ ਦਿੱਲੀ ਵਿੱਚ ਆਪਣੇ ਹੱਕ ਮੰਗ ਰਹੇ ਵਿਦਿਆਰਥੀਆਂ ਅਤੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ ਸਫ਼ਾਈ ਸੇਵਕਾਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ, ਚੌਧਰੀ ਸੁਲੇਮਾਨ ਨੋਨਾ, ਬੇਅੰਤ ਕਿੰਗਰ, ਮਨਦੀਪ ਸਿੰਘ ਮਾਣਕਵਾਲ, ਬਹਾਦਰ ਸਿੰਘ ਕੁਠਾਲਾ, ਗੁਰਵਿੰਦਰ ਸਿੰਘ ਫਰਵਾਲੀ, ਐੱਸ ਸੀ ਵਿੰਗ ਦੇ ਆਗੂ ਸੁਖਦੇਵ ਸਿੰਘ ਕਲਿਆਣ, ਬੀਬੀ ਪਰਮਜੀਤ ਕੌਰ ਫਰਵਾਲੀ, ਧਰਮ ਸਿੰਘ ਫਰਵਾਲੀ, ਮਲਕੀਤ ਸਿੰਘ, ਮਾਸਟਰ ਹਰਜੀਤ ਸਿੰਘ, ਹਰਭਿੰਦਰ ਸਿੰਘ, ਜਥੇਦਾਰ ਸੁਖਦੇਵ ਸਿੰਘ ਤੇ ਸੁਖਵਿੰਦਰ ਸਿੰਘ ਬੰਟੀ ਚੀਮਾ ਤੇ ਹੋਰ ਕਈ ਪਤਵੰਤੇ ਵੀ ਹਾਜ਼ਰ ਸਨ।

Advertisement

Advertisement
Advertisement
×