ਅਕਾਲੀ ਦਲ ਵੱਲੋਂ ਲੌਂਗੋਵਾਲ ਦੀ ਬਰਸੀ ਬਾਰੇ ਮੀਟਿੰਗ
ਨਵੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮਨਾਉਣ ਸਬੰਧੀ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿੱਚ ਹਲਕਾ ਸੰਗਰੂਰ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਨਿਵੇਕਲਾ ਇਤਿਹਾਸ ਸਿਰਜਿਆ ਜਾਵੇਗਾ।
ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ
Advertisementਧੂਰੀ (ਪਵਨ ਕੁਮਾਰ ਵਰਮਾ): ਨਵੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਲੌਂਗੋਵਾਲ ਵਿੱਚ ਮਨਾਉਣ ਸਬੰਧੀ ਗੁਰਦੁਆਰਾ ਨਾਨਕਸਰ ਧੂਰੀ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਕਬਾਲ ਸਿੰਘ ਝੂੰਦਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਧੂਰੀ ਹਲਕੇ ਵਿੱਚੋਂ ਅਕਾਲੀ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।