DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਮਨੀ ਚੋਣ ’ਚ ਅਕਾਲੀ ਦਲ ਨੇ ਲੋਕਾਂ ਦਾ ਦਿਲ ਜਿੱਤਿਆ: ਹਰਿਆਊ

ਹਲਕਾ ਇੰਚਾਰਜ ਬਣਨ ’ਤੇ ਸਨਮਾਨ; ਨਵੀਂ ਜ਼ਿੰਮੇਵਾਰੀ ਇਮਾਰਨਦਾਰੀ ਨਿਭਾਉਣ ਦਾ ਅਹਿਦ

  • fb
  • twitter
  • whatsapp
  • whatsapp
featured-img featured-img
ਅਕਾਲੀ ਆਗੂ ਜਗਮੀਤ ਸਿੰਘ ਹਰਿਆਊ ਦਾ ਸਨਮਾਨ ਕਰਦੇ ਹੋਏ ਪਾਰਟੀ ਵਰਕਰ।
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸਮਾਣਾ ਤੋਂ ਨੌਜਵਾਨ ਆਗੂ ਜਗਮੀਤ ਸਿੰਘ ਹਰਿਆਊ ਨੂੰ ਇੰਚਾਰਜ ਲਾਇਆ ਗਿਆ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅੱਜ ਵੱਡੀ ਗਿਣਤੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਨੌਜਵਾਨ ਆਗੂ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦਾ ਵਫਾਦਾਰ ਹੈ ਤੇ ਅੱਗੇ ਵੀ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸ਼ਾਨ ਨਾਲ ਜਿੱਤਾਂਗੇ ਕਿਉਂਕਿ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੀ ਅਸਲੀਅਤ ਪਛਾਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਜੰਮ ਕੇ ਪਹਿਰਾ ਦੇਣ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਉ੍ਹਨਾਂ ਕਿਹਾ ਕਿ ਭਾਵੇਂ 'ਆਪ' ਨੇ ਪੁਲੀਸ ਜਜਬਰ ਨਾਲ ਚੋਣ ਜਿੱਤੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਦੇ ਦਿਲ ਜਿੱਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਖਾਂਗ, ਜ਼ਿਲ੍ਹਾ ਸਕੱਤਰ ਜਨਰਲ ਲਖਵਿੰਦਰ ਸਿੰਘ, ਜਸਪਾਲ ਸਿੰਘ ਨੂਰਪੁਰ, ਤੇਜਵੀਰ ਸਿੰਘ ਖਾਂਗ, ਬਚਿੱਤਰ ਸਿੰਘ ਹਰਿਆਊ, ਪ੍ਰਿੰਸੀਪਲ ਨਿਧਾਨ ਸਿੰਘ ਜੈਖਰ, ਸੁਖਜੀਤ ਸਿੰਘ ਬਕਰਾਹਾ, ਅਜੈਬ ਸਿੰਘ ਮੱਲ੍ਹੀ, ਸਰਪੰਚ ਗੱਜਣ ਸਿੰਘ ਹਰਿਆਊ ਆਦਿ ਹਾਜ਼ਰ ਸਨ।

Advertisement
Advertisement
×