Akthar criticized Mawan-Dhian Scheme: ਮਾਵਾਂ-ਧੀਆਂ ਸਕੀਮ ਔਰਤਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਾਲੀ: ਅਖ਼ਤਰ
ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਕੀਮ’ ਨੂੰ ਔਰਤਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਾਲੀ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਕੁੱਝ ਮਹੀਨੇ ਪਹਿਲਾਂ ਲਿਆਂਦੀ ਇਹ ਸਕੀਮ...
ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਕੀਮ’ ਨੂੰ ਔਰਤਾਂ ਦੀਆਂ ਅੱਖਾਂ ’ਚ ਘੱਟਾ ਪਾਉਣ ਵਾਲੀ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਕੁੱਝ ਮਹੀਨੇ ਪਹਿਲਾਂ ਲਿਆਂਦੀ ਇਹ ਸਕੀਮ ਸਿਰਫ਼ ਸਸਤੀ ਸ਼ੋਹਰਤ ਖੱਟਣ ਅਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਕੀਤਾ ਜਾ ਰਿਹਾ ਨਾਟਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਨਾਂ ਰਾਖਵੇਂ ਬਜਟ ਤੋਂ ਲਿਆਂਦੀ ਗਈ ਸਕੀਮ ਲਈ ਵੱਖਰਾ ਫੰਡ ਨਾ ਰੱਖਣਾ ਦਰਸਾਉਂਦਾ ਹੈ ਕਿ ਸਰਕਾਰ ਕੇਵਲ ਤਿੰਨ ਮਹੀਨਿਆਂ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿੱਚ ਪਾ ਕੇ ਬਾਅਦ ’ਚ ਚੋਣ ਜ਼ਾਬਤਾ ਲਾਗੂ ਹੋਣ ਦਾ ਬਹਾਨਾ ਬਣਾਵੇਗੀ। ਬੀਬਾ ਨਿਸ਼ਾਤ ਅਖਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਪੰਜਾਬ ਦੀ ਹਰ ਮਹਿਲਾ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ 60 ਅਤੇ 90 ਹਜ਼ਾਰ ਦੇਣ ਦੀ ਥਾਂ ਕੇਵਲ ਤਿੰਨ ਤੇ ਸਾਢੇ ਚਾਰ ਹਜ਼ਾਰ ਨਾਲ ਔਰਤਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ’ਤੇ ਪਿਛਲੀ ਕਾਂਗਰਸ ਸਰਕਾਰ ਦੀਆਂ ਭਲਾਈ ਯੋਜਨਾਵਾਂ ਬੰਦ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਮੰਗ ਕੀਤੀ ਕਿ ਮਹਿਲਾਵਾਂ ਨੂੰ 60 ਮਹੀਨਿਆਂ ਦੀ ਪੂਰੀ ਰਕਮ ਦਿੱਤੀ ਜਾਵੇ।
