ਮੂਨਕ ਉਪ ਮੰਡਲ ਦੇ 26 ਪਿੰਡਾਂ ਦੇ ਸਾਰੇ ਸਕੂਲ ਅੱਜ ਤੋਂ ਆਮ ਵਾਂਗ ਖੁੱਲ੍ਹਣਗੇ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ ਸਕੂਲਾਂ ਨੂੰ...
Advertisement
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਸੀ ਪਰ ਹੁਣ ਉਪ ਮੰਡਲ ਮੈਜਿਸਟਰੇਟ ਮੂਣਕ ਵੱਲੋਂ ਪ੍ਰਾਪਤ ਰਿਪੋਰਟ ਦੇ ਮੱਦੇਨਜ਼ਰ ਹੁਣ ਇਹ ਸਾਰੇ ਸਕੂਲ ਭਲਕੇ 15 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਸਕੂਲਾਂ ਵਿੱਚ ਖਨੌਰੀ, ਬਨਾਰਸੀ, ਬਾਊਪੁਰ, ਨਵਾਗਾਓਂ, ਜਸਵੰਤਪੁਰਾ ਉਰਫ ਹੋਤੀਪੁਰ, ਅਨਦਾਨਾ, ਸ਼ਾਹਪੁਰ ਥੇੜੀ, ਚਾਂਦੂ, ਮੰਡਵੀ, ਬੱਗਾਂ, ਬੁਸਹਿਰਾ, ਹਮੀਰਗੜ੍ਹ, ਸੁਰਜਣ ਭੈਣੀ, ਭੁੰਦੜਭੈਣੀ, ਸਲੇਮਗੜ੍ਹ, ਮਕਰੌੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰ ਗੁੱਜਰਾਂ, ਹਾਂਡਾ, ਕੁੰਦਨੀ, ਵਜੀਦਪੁਰ, ਕਬੀਰਪੁਰ, ਕੜੈਲ ਤੇ ਮੂਨਕ ਸ਼ਾਮਲ ਹਨ। ਇਹ ਹੁਕਮ ਅੱਜ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜਾਰੀ ਕੀਤੇ ਗਏ ਹਨ।
Advertisement
Advertisement