ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਜੁਲਾਈ
ਕਰੋਨਾ ਕਾਰਨ 2 ਸਾਲਾਂ ਤੋਂ ਵੱਡੀ ਈਦਗਾਹ ’ਚ ਪ੍ਰਸ਼ਾਸਨ ਵੱਲੋਂ ਨਮਾਜ਼ ਪੜ੍ਹਨ ਦੀ ਇਜਾਜ਼ਤ ਨਾ ਮਿਲਣ ਕਰਕੇ ਮੁਸਲਿਮ ਭਾਈਚਾਰੇ ਵੱਲੋਂ ਘਰਾਂ ਵਿੱਚ ਹੀ ਈਦ ਦੀ ਨਮਾਜ਼ ਅਦਾ ਕੀਤੀ ਗਈ ਸੀ ਪਰ ਹੁਣ ਪ੍ਰਸ਼ਾਸਨ ਵੱਲੋਂ ਮੁਸਲਿਮ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ਭਾਈਚਾਰੇ ਨੂੰ ਵੱਡੀ ਈਦਗਾਹ ’ਚ 21 ਜੁਲਾਈ ਨੂੰ ਈਦ ਦੀ ਨਮਾਜ਼ ਅਦਾ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਈਦਗਾਹ ਇੰਤਜ਼ਾਮੀਆ ਕਮੇਟੀ ਦੇ ਪ੍ਰਧਾਨ ਮੁਹੰਮਦ ਸਲੀਮ ਨੇ ਦੱਸਿਆ ਕਿ ਵੱਡੀ ਈਦਗਾਹ ’ਚ ਈਦ ਉਲ ਅਜ਼ਹਾ ਦੀ ਨਮਾਜ਼ ਸਵੇਰੇ 7 ਵਜੇ ਮੁਫ਼ਤੀ ਏ ਆਜ਼ਮ ਪੰਜਾਬ ਸਜਨਾਬ ਇਰਤਕਾ ਉਲ ਹਸਨ ਕਾਂਧਲਵੀ ਅਦਾ ਕਰਵਾਉਣਗੇ।