ਪੱਤਰ ਪ੍ਰੇਰਕ
ਭਵਾਨੀਗੜ੍ਹ, 13 ਮਾਰਚ
ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵਿੱਚ ਪ੍ਰਿੰਸੀਪਲ ਪ੍ਰੋ. ਪਦਮਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਅਲੂਮਨੀ ਮੀਟ ਕਰਵਾਈ ਗਈ। ਇਸ ਮੀਟ ਦਾ ਮੁੱਖ ਉਦੇਸ਼ ਕਾਲਜ ਦੇ ਸਾਬਕਾ ਵਿਦਿਆਰਥੀ ਨਾਲ ਰੂ-ਬ-ਰੂ ਹੋਣਾ ਅਤੇ ਅਲੂਮਨੀ ਐਸੋਸੀਏਸ਼ਨ ਦੀ ਚੋਣ ਨਾਲ ਸਬੰਧਤ ਸੀ। ਪ੍ਰੋਗਰਾਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਤੇ ਸਾਬਕਾ ਵਿਦਿਆਰਥੀਆਂ ਨੇ ਰਲ ਕੇ ਕੀਤਾ। ਪ੍ਰਿੰਸੀਪਲ ਨੇ ਅਲੂਮਨੀ ਮੈਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਬਕਾ ਵਿਦਿਆਰਥੀ ਕਾਲਜ ਦੇ ਅੰਬੈਸਡਰ ਹੁੰਦੇ ਹਨ। ਸਾਬਕਾ ਵਿਦਿਆਰਥੀਆਂ ਨੇ ਕਾਲਜ ਸਮੇਂ ਦੀਆਂ ਯਾਦਾਂ ਤਾਜ਼ੀਆਂ ਕੀਤੀਆਂ।
ਮਹਿੰਦਰਾ ਕਾਲਜ ’ਚ ਸਾਬਕਾ ਵਿਦਿਆਰਥੀਆਂ ਦੀ ਮਿਲਣੀ
ਪਟਿਆਲਾ (ਖੇਤਰੀ ਪ੍ਰਤੀਨਿਧ): ਸਰਕਾਰੀ ਮਹਿੰਦਰਾ ਕਾਲਜ ਵਿਚ ਸਭਾ ਭਵਨ ਵਿੱਚ ‘ਸਾਬਕਾ ਵਿਦਿਆਰਥੀ ਮਿਲਣੀ’ ਕਰਵਾਈ ਗਈ। ਡਾ. ਪਰਮਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਆਰੰਭ ਵਿੱਚ ਕਾਲਜ ਦੀ ਡਾਕੂਮੈਂਟਰੀ ਫਿਲਮ ਦਿਖਾਈ ਗਈ। ਪ੍ਰਿੰਸੀਪਲ ਡਾ. ਸਿਮਰਤ ਕੌਰ ਨੇ ਮਹਿੰਦਰਾ ਕਾਲਜ ਨੇ ਅਨੇਕਾਂ ਟੀਚਰ ਪੈਦਾ ਕੀਤੇ ਹਨ, ਜੋ ਸਮਾਜ ’ਚ ਗਿਆਨ ਦੀ ਰੌਸ਼ਨੀ ਫੈਲਾਅ ਰਹੇ ਹਨ। ਇਸ ਮੌਕੇ ਫੀਲਖਾਨਾ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਰਜਨੀਸ਼, ਪ੍ਰਿੰਸੀਪਲ ਸੱਤਪਾਲ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਪ੍ਰੋਗਰਾਮ ਦੌਰਾਨ ਕਾਲਜ ਮੈਗਜ਼ੀਨ “ਮਹਿੰਦਰਾ 2020-2021’ ਵੀ ਰਿਲੀਜ਼ ਕੀਤੀ ਗਈ।