DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਮਨ ਅਰੋੜਾ ਨੇ ਵਿਦਿਆਰਥਣਾਂ ਨੂੰ ਬਸਤੇ ਵੰਡੇ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬਸਤੇ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਸ਼ਹੀਦ ਭਗਵਾਨ ਸਿੰਘ ਸਰਕਾਰੀ ਸਮਾਰਟ ਸਕੂਲ (ਕੰਨਿਆਂ) ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਇਲਾਕੇ ਦੇ ਆਗੂ।
Advertisement

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬਸਤੇ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਸ਼ਹੀਦ ਭਗਵਾਨ ਸਿੰਘ ਸਰਕਾਰੀ ਸਮਾਰਟ ਸਕੂਲ (ਕੰਨਿਆਂ) ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ।

ਇਸ ਮੌਕੇ ਸ੍ਰੀ ਅਰੋੜਾ ਦੀ ਪਤਨੀ ਸਬੀਨਾ ਅਰੋੜਾ ਵੀ ਉਨ੍ਹਾਂ ਦੇ ਨਾਲ ਸਨ। ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣਾ ਅਤੇ ਮਾਪਿਆਂ ’ਤੇ ਬੇਲੋੜਾ ਵਿੱਤੀ ਬੋਝ ਪੈਣ ਤੋਂ ਬਚਾਉਣਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।

Advertisement

Advertisement
Advertisement
×