ਅਮਨ ਅਰੋੜਾ ਨੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ
ਕੈਬਨਿਟ ਮੰਤਰੀ ਨੇ ਪਿੰਡ ਲੌਂਗੋਵਾਲ ਦੇ 24 ਕਿਸਾਨਾਂ, ਪਿੰਡ ਪੱਤੀ ਭਰਾਜ ਦੇ ਚਾਰ, ਢੱਡਰੀਆਂ ਦੇ 20, ਪਿੰਡ ਲੋਹਾਖੇੜਾ ਦੇ ਦੋ, ਪਿੰਡ ਮੰਡੇਰ ਕਲਾਂ ਦੇ ਚਾਰ, ਮੰਡੇਰ ਖ਼ੁਰਦ ਦੇ ਤਿੰਨ ਕਿਸਾਨਾਂ, ਪਿੰਡ ਬੁੱਗਰ, ਸਾਹੋਕੇ ਤੇ ਤਕੀਪੁਰ ਦੇ 22 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਤੋਂ ਇਲਾਵਾ ਪਿੰਡ ਤੋਗਾਵਾਲ ਦੇ 17 ਕਿਸਾਨਾਂ ਤੇ ਪਿੰਡ ਰੱਤੋਕੇ ਦੇ 7 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਅਮਨ ਅਰੋੜਾ ਨੇ ਕਿਹਾ ਕਿ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਕਿਸਾਨ ਪਰਿਵਾਰਾਂ ਦੇ ਹੋਏ ਨੁਕਸਾਨ ਦਾ ਸਮੇਂ ਸਿਰ ਮੁਆਵਜ਼ਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਨੇ ਇਹ ਜ਼ਿੰਮੇਵਾਰੀ ਨਿਭਾਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰਾਂ ਸਮੇਂ ਪੀੜਤ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾ ਕੇ ਅੱਕ ਤੇ ਥੱਕ ਜਾਂਦੇ ਸਨ ਪਰ ਮੁਆਵਜ਼ਾ ਨਹੀਂ ਮਿਲਦਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੀੜਤਾਂ ਨੂੰ ਘਰ ਬੈਠਿਆਂ ਹੀ ਮੁਆਵਜ਼ਾ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਹੈ। ਹੁਣ ਤੱਕ ਸੁਨਾਮ ਹਲਕੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਕਰੀਬ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
