ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਮਨ ਅਰੋੜਾ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਵਿੱਚ ਲਗਪਗ 13 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ...
ਪਿੰਡ ਉੱਭਾਵਾਲ ਵਿੱਚ ਅਨਾਜ ਮੰਡੀ ਦੇ ਸ਼ੈੱਡ ਦਾ ਨੀਂਹ ਪੱਥਰ ਰੱਖਦੇ ਹੋਏ ਅਮਨ ਅਰੋੜਾ।
Advertisement

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਵਿੱਚ ਲਗਪਗ 13 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਲਈ ਮਿਆਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਸੁਨਾਮ ਵਿੱਚ ਲਗਪਗ 38.20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਚਾਰ ਨਵੇਂ ਕਲਾਸਰੂਮਾਂ ਦਾ ਨੀਂਹ ਪੱਥਰ ਰੱਖਿਆ। ਜਖੇਪਲ ਚੌਵਾਸ ਵਿੱਚ ਕਰੀਬ 62.50 ਲੱਖ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਏ ਕਲਾਸਰੂਮਾਂ ਦਾ ਉਦਘਾਟਨ ਕੀਤਾ ਅਤੇ ਇਸੇ ਪਿੰਡ ਵਿੱਚ ਕਰੀਬ 31.66 ਲੱਖ ਦੀ ਲਾਗਤ ਨਾਲ ਬਣਨ ਵਾਲੇ ਅਨਾਜ ਮੰਡੀ ਦੇ ਸ਼ੈੱਡ ਦਾ ਨੀਂਹ ਪੱਥਰ ਵੀ ਰੱਖਿਆ।

ਕੈਬਨਿਟ ਮੰਤਰੀ ਨੇ ਪਿੰਡ ਚੀਮਾ ਮੰਡੀ (ਬੱਲੋਂ ਪੱਤੀ) ਵਿੱਚ ਲਗਪਗ 19.10 ਲੱਖ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਦੋ ਕਲਾਸਰੂਮਾਂ ਦਾ ਨੀਂਹ ਪੱਥਰ ਰੱਖਿਆ ਅਤੇ ਸੁਨਾਮ ਰੋਡ ਪਿੰਡੀ ਵਿੱਚ ਉਨ੍ਹਾਂ ਨੇ ਕਰੀਬ 10.64 ਕਰੋੜ ਦੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇੱਥੇ ਹੀ ਉਨ੍ਹਾਂ ਨੇ ਕਰੀਬ 9.55 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣੇ ਕਲਾਸਰੂਮਾਂ ਦਾ ਉਦਘਾਟਨ ਕੀਤਾ। ਪਿੰਡ ਸ਼ਾਹਪੁਰ ਕਲਾਂ ਵਿੱਚ ਉਨ੍ਹਾਂ ਨੇ ਕਰੀਬ 19.10 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਨ ਵਾਲੇ ਕਲਾਸਰੂਮਾਂ ਦਾ ਨੀਂਹ ਪੱਥਰ ਰੱਖਿਆ।

Advertisement

ਇਸ ਦੌਰਾਨ ਪਿੰਡ ਉੱਭਾਵਾਲ ਵਿੱਚ ਉਨ੍ਹਾਂ ਨੇ ਅਨਾਜ ਮੰਡੀ ਵਿੱਚ ਕਰੀਬ 31.66 ਲੱਖ ਨਾਲ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਪਿੰਡ ਨਾਗਰਾ ਵਿੱਚ ਕੈਬਨਿਟ ਮੰਤਰੀ ਨੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਮਨਜ਼ੂਰ ਕੀਤੇ ਇੱਕ ਨਵੇਂ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਵੱਖ ਵੱਖ ਪਿੰਡਾਂ ਦੇ ਵਾਸੀ ਹਾਜ਼ਰ ਸਨ।

Advertisement
Show comments