DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਨ ਅਰੋੜਾ ਨੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਲਗਪਗ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਪਿੰਡ ਚੱਠੇ ਸੇਖਵਾਂ ਵਿੱਚ ਕਰੀਬ...

  • fb
  • twitter
  • whatsapp
  • whatsapp
featured-img featured-img
ਚੱਠੇ ਸੇਖਵਾਂ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਲਗਪਗ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਪਿੰਡ ਚੱਠੇ ਸੇਖਵਾਂ ਵਿੱਚ ਕਰੀਬ 2 ਕਰੋੜ 43 ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ 55 ਲੱਖ ਰੁਪਏ ਦੀ ਲਾਗਤ ਵਾਲਾ ਹੈਲਥ ਐਂਡ ਵੈੱਲਨੈੱਸ ਸੈਂਟਰ, ਫਿਰਨੀ ਚੌੜੀ ਕਰਨ ਅਤੇ ਚੱਠੇ ਸੇਖਵਾਂ ਤੋਂ ਮਸੀਤ, ਪੀਰ ਖਾਨਾ ਤੇ ਸਮਾਧ ਤੱਕ ਸੜਕ ਦੀ ਉਸਾਰੀ ਸ਼ਾਮਲ ਹੈ। ਪਿੰਡ ਭੰਮਾਬੱਦੀ ਵਿੱਚ 91 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਨੇ ਪਿੰਡ ਬਹਾਦਰਪੁਰ ਵਿੱਚ 3.55 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਨਵੀਂ ਲਾਇਬ੍ਰੇਰੀ, ਹੈਲਥ ਐਂਡ ਵੈੱਲਨੈੱਸ ਸੈਂਟਰ, ਸੜਕਾਂ ਦੀ ਉਸਾਰੀ ਅਤੇ ਨਹਿਰੀ ਪਾਣੀ ਦੇ ਮੋਘੇ ਦਾ ਨੀਂਹ ਪੱਥਰ ਰੱਖਿਆ।

ਪਿੰਡ ਦੁੱਗਾਂ ਵਿੱਚ ਵੀ 1.74 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਸਹੂਲਤ ਲਈ ਮੋਘਾ ਅਤੇ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਗਏ। ਇਸੇ ਤਰ੍ਹਾਂ ਪਿੰਡ ਕਿਲਾ ਭਰੀਆਂ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ, ਪਿੰਡ ਸ਼ਾਹਪੁਰ ਵਿੱਚ 2.58 ਕਰੋੜ ਰੁਪਏ ਨਾਲ ਤਿੰਨ ਸੜਕਾਂ, ਪਿੰਡ ਬਟੂਹਾ ਖੁਰਦ ਵਿੱਚ 86.28 ਲੱਖ ਰੁਪਏ ਨਾਲ ਸੜਕ ਨਿਰਮਾਣ, ਚੀਮਾ ਵਿੱਚ 2.60 ਕਰੋੜ ਰੁਪਏ ਨਾਲ ਦੋ ਸੜਕਾਂ ਅਤੇ ਤੋਲਾਵਲਾ ਵਿੱਚ 1.46 ਕਰੋੜ ਰੁਪਏ ਨਾਲ ਸੜਕ ਨਿਰਮਾਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਚੌਵਾਸ ਵਿੱਚ ਖੇਤਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਦੇ ਮੋਘੇ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

Advertisement

ਖੇਤਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਮਿਲੇਗਾ: ਅਰੋੜਾ

ਲੌਂਗੋਵਾਲ (ਰਘਵੀਰ ਸਿੰਘ ਚੰਗਾਲ): ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਦੇ 7 ਪਿੰਡਾਂ ਵਿੱਚ ਖੇਤਾਂ ਦੀ ਸਿੰਜਾਈ ਲਈ 3.18 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਸ ਨਾਲ 186 ਕਿਸਾਨ ਪਰਿਵਾਰਾਂ ਦੇ 2900 ਏਕੜ ਰਕਬੇ ਨੂੰ ਸਿੰਜਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਲੌਂਗੋਵਾਲ ਵਿੱਚ 40.16 ਲੱਖ ਰੁਪਏ ਦੀ ਲਾਗਤ ਨਾਲ ਪਿੰਡੀ ਗੋਬਿੰਦ ਨਗਰ ’ਚ ਸ਼ੇਰੋਂ ਤੋਂ ਕਿਲਾਂ ਰੋਡ, ਪਿੰਡ ਅਮਰ ਸਿੰਘ ਵਿੱਚ ਬੋਧੀ ਸਕੂਲ ਨੇੜੇ ਸੂਏ ਦੇ ਪੁਲ ਮੋਘਾ, ਪਿੰਡ ਦੇਸੁੂਪੁਰਾ ਵਿੱਚ ਮੋਘੇ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਲੋਹਾਖੇੜਾ, ਸਾਹੋਕੇ ਤੇ ਮੰਡੇਰ ਖੁਰਦ ਵਿੱਚ ਨਹਿਰੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਨੇ ਪਿੰਡੀ ਦੇਸੁੂਪੁਰਾ ਵਿਖੇ ਰਾਮਲੀਲਾ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ।

Advertisement
Advertisement
×