ਪੱਤਰ ਪ੍ਰੇਰਕ
ਲੌਂਗੋਵਾਲ, 2 ਮਈ
ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸਮਾਜਸੇਵੀ ਬਾਲ ਕ੍ਰਿਸ਼ਨ ਪਾਲੀ ਭੱਠੇ ਵਾਲੇ ਦੇ ਘਰ ਪੁੱਜੇ ਜਿੱਥੇ ਉਨ੍ਹਾਂ ਵਪਾਰੀ ਵਰਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਨਿਵਾਸੀਆਂ ’ਤੇ ਉਨ੍ਹਾਂ ਨੂੰ ਹਮੇਸ਼ਾ ਮਾਣ ਰਿਹਾ ਹੈ ਅਤੇ ਉਹ ਇੱਥੇ ਵਿਕਾਸ ਪੱਖੋਂ ਕਦੇ ਵੀ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਅਪੀਲ ਕੀਤੀ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਮੀਤ ਹੇਅਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ। ਇਸ ਮੌਕੇ ਸਮੁੱਚਾ ਵਪਾਰੀ ਵਰਗ , ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਮੇਲਾ ਸਿੰਘ ਸੂਬੇਦਾਰ, ਡਾ. ਅੰਮ੍ਰਿਤਪਾਲ ਸਿੰਘ, ਸੰਜੀਵ ਕੁਮਾਰ ਸ਼ਿੰਪਾ, ਸੰਜੇ ਜੈਨ, ਸ਼ੈਲੂ ਸਿੰਗਲਾ, ਮਨੋਜ ਕੁਮਾਰ, ਰਾਜ ਕੁਮਾਰ, ਭੀਮ ਸੈਨ ਆਦਿ ਹਾਜ਼ਰ ਸਨ।