ਕਿਸਾਨਾਂ ਦੇ ਸੰਘਰਸ਼ ਦੀ ਭਿਣਕ ਲੱਗਦਿਆਂ ਹੀ ਮੌਕੇ ’ਤੇ ਪੁੱਜੇ ਅਮਨ ਅਰੋੜਾ : The Tribune India

ਕਿਸਾਨਾਂ ਦੇ ਸੰਘਰਸ਼ ਦੀ ਭਿਣਕ ਲੱਗਦਿਆਂ ਹੀ ਮੌਕੇ ’ਤੇ ਪੁੱਜੇ ਅਮਨ ਅਰੋੜਾ

ਕਿਸਾਨਾਂ ਦੇ ਸੰਘਰਸ਼ ਦੀ ਭਿਣਕ ਲੱਗਦਿਆਂ ਹੀ ਮੌਕੇ ’ਤੇ ਪੁੱਜੇ ਅਮਨ ਅਰੋੜਾ

ਲੌਂਗੋਵਾਲ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਜਗਤਾਰ ਸਿੰਘ ਨਹਿਲ

ਲੌਂਗੋਵਾਲ, 5 ਫਰਵਰੀ

ਮਾਤਾ ਧਰਮ ਕੌਰ ਸਰਕਾਰੀ ਹਸਪਤਾਲ ਲੌਂਗੋਵਾਲ ਵਿੱਚ ਡਾਕਟਰਾਂ ਸਮੇਤ ਬਾਕੀ ਸਟਾਫ ਦੀ ਘਾਟ ਪੂਰੀ ਕਰਨ, ਹੱਡਾ-ਰੋੜੀ ਬਣਾਉਣ ਅਤੇ ਇਲਾਕੇ ਵਿੱਚ ਫੈਲੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਸਬੰਧੀ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਤੋਂ ਉਲੀਕਿਆ ਸੰਘਰਸ਼ ਦਾ ਪ੍ਰੋਗਰਾਮ ਫਿਲਹਾਲ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਭਰੋਸੇ ਮਗਰੋਂ ਮੁਲਤਵੀ ਕਰ ਦਿੱਤਾ ਗਿਆ ਹੈ।

ਕਿਰਤੀ ਕਿਸਾਨ ਯੂਨੀਅਨ ਅਤੇ ਬੀਕੇਯੂ ਡਕੌਂਦਾ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਵਿੱਚ ਲੋਕ ਸਥਾਨਕ ਗੁੱਗਾ ਮਾੜੀ ’ਤੇ ਇਕੱਠੇ ਹੋਏ। ਇੱਥੋਂ ਸਰਕਾਰੀ ਹਸਪਤਾਲ ਤੱਕ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਸੀ। ਜਦੋਂ ਇਸ ਪ੍ਰੋਗਰਾਮ ਦੀ ਭਿਣਕ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਲੱਗੀ ਤਾਂ ਉਨ੍ਹਾਂ ਨੇ ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਆ ਕੇ ਵਿਸ਼ਵਾਸ ਦੁਆਇਆ ਕਿ ਭਲਕ ਤੱਕ ਹਸਪਤਾਲ ਵਿੱਚ ਇੱਕ ਡਾਕਟਰ, ਲੈਬ ਤਕਨੀਸ਼ੀਅਨ ਤੈਨਾਤ ਕਰ ਦਿੱਤਾ ਜਾਵੇਗਾ ਅਤੇ ਬਾਕੀ ਸਟਾਫ ਸਬੰਧੀ ਇਕ ਹਫ਼ਤੇ ਵਿੱਚ ਸਥਿਤੀ ਸਪਸ਼ਟ ਕਰ ਦਿੱਤੀ ਜਾਵੇਗੀ।

ਇਸੇ ਤਰ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਮੌਕੇ ’ਤੇ ਐੱਸਐੱਚਓ ਨੂੰ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਅਤੇ ਹੱਡਾਰੋੜੀ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਬਾਰੇ ਨਾਇਬ ਤਹਿਸੀਲਦਾਰ ਲੌਂਗੋਵਾਲ ਦੀ ਡਿਊਟੀ ਲਗਾਈ। ਮੌਕੇ ਹਾਜ਼ਰ ਲੋਕਾਂ ਨੇ ਸਹਿਮਤੀ ਬਣਾਉਦਿਆਂ ਰੋਸ ਪ੍ਰਦਰਸ਼ਨ ਸਮਾਪਤ ਕੀਤਾ ਅਤੇ ਆਗੂਆਂ ਨੇ ਕਿਹਾ ਕਿ ਜੇਕਰ ਇਕ ਹਫ਼ਤੇ ਤੱਕ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾਵੇਗੀ।

ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਬੀਕੇਯੂ ਡਕੌਂਦਾ ਦੇ ਮੀਤ ਪ੍ਰਧਾਨ ਪਰਗਟ ਸਿੰਘ, ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਭਜਨ ਸਿੰਘ ਢੱਡਰੀਆਂ ਅਤੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁਲੱਟ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All