ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ’ਤੇ ਬਡਰੁੱਖਾਂ ਵਾਸੀ ਬਾਗੋ-ਬਾਗ

ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ’ਤੇ ਬਡਰੁੱਖਾਂ ਵਾਸੀ ਬਾਗੋ-ਬਾਗ

ਗੁਰਦੀਪ ਸਿੰਘ ਲਾਲੀ

ਸੰਗਰੂਰ, 5 ਜੁਲਾਈ

ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਬਡਰੁੱਖਾਂ ਵਿੱਚ ਪੰਚਾਇਤ ਤੇ ਮੋਹਤਬਰਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ ਗਏ।

ਆਮ ਆਦਮੀ ਪਾਰਟੀ ਆਗੂ ਤੇ ਗੀਤਕਾਰ ਬਚਨ ਬੇਦਿਲ ਨੇ ਕਿਹਾ ਕਿ ਪਿੰਡ ਬਡਰੁੱਖਾਂ ਅਮਨ ਅਰੋੜਾ ਦਾ ਜੱਦੀ ਪਿੰਡ ਹੈ। ਅਰੋੜਾ ਦੇ ਕੈਬਨਿਟ ਮੰਤਰੀ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਉਮੀਦ ਬੱਝੀ ਹੈ ਕਿ ਹੁਣ ਪਿੰਡ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਹੋਣਗੇ। ਉਨ੍ਹਾਂ ਦੱਸਿਆ ਕਿ ਪਿੰਡ ਬਡਰੁੱਖਾਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਸਥਾਨ ਤੇ ਨਾਨਕਾ ਪਿੰਡ ਹੈ ਜਿਥੇ ਪਿਛਲੇ ਕਈ ਦਹਾਕਿਆਂ ਤੋਂ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਿਤ ਕਰਨ ਦਾ ਮਸਲਾ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਿਤ ਹੋਵੇਗਾ ਅਤੇ ਹੋਰ ਮੰਗਾਂ ਵੀ ਪੂਰੀਆਂ ਹੋਣਗੀਆਂ।

ਇਸ ਮੌਕੇ ਸਰਪੰਚ ਕੁਲਜੀਤ ਸਿੰਘ ਤੂਰ, ਗਿਆਨੀ ਗੁਰਬਚਨ ਸਿੰਘ ਰਿਟਾਇਰਡ ਐਸ.ਪੀ. ਰਾਜਿੰਦਰ ਪਾਲ ਗੁੱਡੂ, ਅਮਰਜੀਤ ਸਿੰਘ, ਦਵਿੰਦਰ ਸਿੰਘ ਸਨੀ ਪੰਚ, ਸੁਖਵਿੰਦਰ ਸਿੰਘ ਸੱਤੂ ਪੰਚ, ਦਵਿੰਦਰ ਸਿੰਘ ਦੀਪ ਪੰਚ, ਬਲਵੰਤ ਸੰਧੂ, ਜੱਗਰ ਸਿੰਘ ਪੰਚ, ਅਵਤਾਰ ਸਿੰਘ, ਸੱਤਪਾਲ ਸੱਤਾ ਪੰਚ, ਸੰਦੀਪ ਸਿੰਘ ਪੰਚ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All