ਪੱਤਰ ਪ੍ਰੇਰਕ
ਅਮਰਗੜ੍ਹ 2 ਜੂਨ
ਕੇਂਦਰ ਸਰਕਾਰ ਵੱਲੋਂ ਚਲਾਏ ਗਏ ਕਾਇਆਕਲਪ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਸੈਂਟਰ ਅਮਰਗੜ੍ਹ ਨੇ ਪੰਜਾਬ ਵਿਚੋਂ ਦੂਜਾ ਸਥਾਨ ਤੇ ਜ਼ਿਲ੍ਹਾ ਮਾਲੇਰਕੋਟਲਾ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਐਸਐਮਓ ਡਾਕਟਰ ਸੰਜੇ ਗੋਇਲ ਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਮੂਹ ਸਟਾਫ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਡਾਕਟਰਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਐਕਸਟੈਸ਼ਨ ਐਜੂਕੇਟਰ ਰਣਬੀਰ ਸਿੰਘ ਝੰਡੇ ਨੇ ਦੱਸਿਆ ਕਿ ਇਸ ਸੰਸਥਾ ਨੇ ਸਿਹਤ ਵਿਭਾਗ ਅਧੀਨ ਪੰਜਾਬ ਭਰ ਦੇ 151 ਕਮਿਊਨਿਟੀ ਸਿਹਤ ਕੇਂਦਰਾਂ ਦੇ ਹੋਏ ਕਾਇਆਕਲਪ ਸਰਵੇਖਣ ਦੌਰਾਨ ਪੰਜਾਬ ’ਚ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਤੇ ਜ਼ਿਲ੍ਹਾ ਮਾਲੇਰਕੋਟਲਾ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਐਮਐਮਓ ਡਾ. ਸੰਜੇ ਗੋਇਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਸੰਸਥਾ 107 ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਨਾਂ ਦਿੰਦੀ ਹੈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਪਰਸ਼ਨ ਸਿੰਘ, ਪਰਮਜੀਤ ਸਿੰਘ, ਪੀਏ ਰਜਾਵ ਤੋਗਾਹੇਠੀ, ਰਾਜਿੰਦਰ ਸਿੰਘ, ਨਿਰਭੈ ਸਿੰਘ ਨਾਰੀਕੇ, ਸਿਹਤ ਵਰਕਰ ਸਰਬਜੀਤ ਕੌਰ, ਤੇਜਿੰਦਰ ਸਿੰਘ, ਨਵਕਿਰਨ ਸਿੰਘ ਆਦਿ ਹਾਜ਼ਰ ਸਨ।