ਅੰਬੇਡਕਰ ਐਜੂਕੇਸ਼ਨਲ ਐਂਡ ਵੈਲਫੇਅਰ ਫੈਡਰੇਸ਼ਨ ਨੇ ਵਜ਼ੀਫ਼ਾ ਪ੍ਰੀਖਿਆ ਕਰਵਾਈ
ਡਾਕਟਰ ਬੀ ਆਰ ਅੰਬੇਡਕਰ ਐਜੂਕੇਸ਼ਨਲ ਐਂਡ ਵੈਲਫੇਅਰ ਫੈਡਰੇਸ਼ਨ ਦਿੜ੍ਹਬਾ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਅਤੇ ਪੜ੍ਹਾਈ ਵਿੱਚ ਉਤਸ਼ਾਹਿਤ ਕਰਨ ਲਈ ਵਜ਼ੀਫ਼ਾ ਪ੍ਰਤੀਯੋਗੀ ਪ੍ਰੀਖਿਆ ਦਿੜ੍ਹਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਈ ਗਈ ਜਿਸ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪੰਜਵੀਂ ਅਤੇ ਦਸਵੀਂ ਕਲਾਸ ਦੇ 425 ਵਿਦਿਆਰਥੀਆਂ ਨੇ ਭਾਗ ਲਿਆ। ਜਾਣਕਾਰੀ ਅਨੁਸਾਰ ਇਹ ਪ੍ਰੀਖਿਆ ਹਰ ਸਾਲ ਕਰਵਾਈ ਜਾਂਦੀ ਹੈ । ਇਸ ਪ੍ਰੀਖਿਆ ਵਿੱਚੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਸਰਕਾਰੀ ਹਾਈ ਸਕੂਲ ਬਾਸੀਅਰਕ ਦੇ ਵਿਦਿਆਰਥੀ ਸੋਹਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਜਨਾਲ ਦੀ ਵਿਦਿਆਰਥਣ ਰੱਜੀ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਨਾਲ ਕਲਾਂ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਨਾਲ ਕਲਾਂ ਦੀ ਹੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਅਗਲੇ 10 ਵਿਦਿਆਰਥੀਆਂ ਵਿੱਚੋਂ ਜੋਬਨਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਰੋਗਲਾ, ਖੁਸ਼ਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਨਾਗਰਾ, ਅਭਿਜੋਤ ਸਿੰਘ ਸਰਕਾਰੀ ਹਾਈ ਸਕੂਲ ਕੜਿਆਲ, ਗਗਨਦੀਪ ਕੌਰ ਸਰਕਾਰੀ ਹਾਈ ਸਕੂਲ ਖੇਤਲਾ, ਖੁਸ਼ਪ੍ਰੀਤ ਕੌਰ ਸਿੱਧੂ, ਹਰਪ੍ਰੀਤ ਕੌਰ, ਸੰਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਨਾਲ ਕਲਾਂ, ਗੁਰਸਿਮਰ ਕੌਰ ਸਰਕਾਰੀ ਹਾਈ ਸਕੂਲ ਰੋਗਲਾ, ਰਾਜਵੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਨਾਲ ਕਲਾਂ, ਜਸਮੀਨ ਕੌਰ ਸਰਕਾਰੀ ਹਾਈ ਸਕੂਲ ਖੇਤਲਾ, ਜਸਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਕਮਾਲਪੁਰ ਅਤੇ ਕਮਲਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਨੇ ਵਜ਼ੀਫ਼ਾ ਹਾਸਲ ਕਰਨ ਲਈ ਪ੍ਰੀਖਿਆ ਪਾਸ ਕੀਤੀ ਹਨਪ੍ਰੀਖਿਆ ਪਾਸ ਕੀਤੀ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਸਰਕਾਰੀ ਪ੍ਰਾਇਮਰੀ ਸਕੂਲ ਉਭਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਸਰਕਾਰੀ ਪ੍ਰਾਇਮਰੀ ਸਕੂਲ ਭੱਟੀਵਾਲ ਕਲਾਂ ਦੀ ਵਿਦਿਆਰਥਣ ਨਵਰੀਤ ਕੌਰ ਨੇ ਦੂਜਾ ਸਥਾਨ, ਸਰਕਾਰੀ ਪ੍ਰਾਇਮਰੀ ਸਕੂਲ ਲਾਡਬੰਜਾਰਾ ਖੁਰਦ ਦੀ ਵਿਦਿਆਰਥਣ ਰੇਖਾ ਰਾਣੀ ਅਤੇ ਸਪ੍ਰਾਸ ਰਾਮਪੁਰ ਛੰਨਾਂ ਵਿਦਿਆਰਥੀ ਏਕਮਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ।
