ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਮਦੇਵੀ ’ਚ ਪਰਾਲੀ ਸਾੜਨ ਦੀ ਘਟਨਾ ਦਰਜ
ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਅਤੇ ਸੈਟਲਾਈਟ ਮਾਨੀਟਰਿੰਗ ਅਧੀਨ ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਮਦੇਵੀ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧੀ ਐੱਸਡੀਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਵੱਲੋਂ ਤੁਰੰਤ ਸਬੰਧਤ ਕਿਸਾਨ ਵਿਰੁੱਧ ਵਿਭਾਗੀ ਕਾਰਵਾਈ...
Advertisement
ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਅਤੇ ਸੈਟਲਾਈਟ ਮਾਨੀਟਰਿੰਗ ਅਧੀਨ ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਮਦੇਵੀ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧੀ ਐੱਸਡੀਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਵੱਲੋਂ ਤੁਰੰਤ ਸਬੰਧਤ ਕਿਸਾਨ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ ਫੀਲਡ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ ’ਤੇ ਹੁਕਮ ਜਾਰੀ ਕਰਦਿਆਂ ਐੱਸਡੀਐੱਮ ਨੇ ਦੱਸਿਆ ਕਿ ਸਬੰਧਿਤ ਕਿਸਾਨ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਉਸ ’ਤੇ ਵਾਤਾਵਰਨ ਜੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਲ ਐਂਟਰੀ ਕਾਰਨ ਕਿਸਾਨ ਨੂੰ ਸਰਕਾਰੀ ਸਬਸਿਡੀ, ਕਰਜ਼ਾ ਸੁਵਿਧਾਵਾਂ ਅਤੇ ਹੋਰ ਸਰਕਾਰੀ ਲਾਭਾਂ ਤੋਂ ਵੀ ਵੰਚਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਜਾਂ ਵਿਅਕਤੀ ਵੱਲੋਂ ਖੇਤਾਂ ਵਿੱਚ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਕਾਰਵਾਈ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Advertisement
Advertisement