ਆਂਗਣਵਾੜੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਐੱਸਡੀਐੱਮ.ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮ। -ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 21 ਸਤੰਬਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ’ਚ ਆਂਗਣਵਾੜੀ ਵਰਕਰਜ਼ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐੱਸਡੀਐੱਮ ਵਿਕਰਮਜੀਤ ਪਾਂਥੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਸਮਾਜਿਕ ਸਰੁੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਮੰਤਰੀ ਅਰੁਨਾ ਚੌਧਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਪੇਧਨੀ,ਬਲਾਕ ਪ੍ਰਧਾਨ ਸੁਰਿੰਦਰਪਾਲ ਕੌਰ ਬਾਗੜੀਆਂ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੇ ਅਕਤੂਬਰ 2018 ਦੇ ਮਾਣਭੱਤੇ ਵਿੱਚੋਂ ਕ੍ਰਮਵਾਰ ਕੱਟੇ 600 ਤੇ 300 ਰੁਪਏ ਦੀ ਅਦਾਇਗੀ ਬਕਾਏ ਸਮੇਤ ਕੀਤੀ ਜਾਵੇ, ਪੋਸ਼ਣ ਅਭਿਆਨ ਤਹਿਤ ਉਤਸ਼ਾਹ ਵਰਧਕ ਰਾਸ਼ੀ ਵਰਕਰ ਨੂੰ 500 ਰੁਪਏ ਤੇ ਹੈਲਪਰ ਨੂੰ 250 ਰੁਪਏ, ਜੋ ਅਕਤੂਬਰ 2018 ਤੋਂ ਲਾਗੂ ਹੈ, ਦੀ ਅਦਾਇਗੀ ਬਕਾਏ ਸਮੇਤ ਕੀਤੀ ਜਾਵੇ, ਪੀ.ਐਨ.ਐਮ.ਆਈ ਅਧੀਨ ਗਰਭਵਤੀ ਔਰਤਾਂ ਲਈ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦਾ ਫਾਰਮ ਭਰਨ ਲਈ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਪ੍ਰਤੀ ਫਾਰਮ, ਜੋ ਦਸੰਬਰ 2017 ਤੋਂ ਲਾਗੂ ਹੋਇਆ ਸੀ, ਵੀ ਬਕਾਏ ਸਮੇਤ ਦਿੱਤੇ ਜਾਣ, ਪ੍ਰੀ-ਨਰਸਰੀ ਸਕੂਲਾਂ ਵਿੱਚ ਦਾਖ਼ਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਕੇਂਦਰਾਂ ’ਚ ਵਾਪਸ ਭੇਜੇ ਜਾਣ, ਪੰਜਾਬ ਦੀਆਂ ਵਰਕਰਾਂ/ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣਭੱਤਾ ਲਾਗੂ ਕੀਤੇ ਜਾਵੇ, ਪੰਜਾਬ ’ਚ ਕੰਮ ਕਰ ਰਹੀਆਂ 200 ਦੇ ਕਰੀਬ ਕਰੈਚ ਵਰਕਰਾਂ/ਹੈਲਪਰਾਂ ਦਾ ਪਿਛਲੇ ਦੋ ਸਾਲ ਤੋਂ ਰੁਕਿਆ ਪਿਆ ਮਾਣਭੱਤਾ ਤੁਰੰਤ ਦਿੱਤਾ ਜਾਵੇ ਤੇ ਇਨ੍ਹਾਂ ਵਰਕਰਾਂ/ਹੈਲਪਰਾਂ ਦੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ। ਆਗੂਆਂ ਨੇ ਕਿਹਾ ਕਿ 2015 ’ਚ ਗ਼ਲਤ ਸਰਟੀਫਿਕੇਟ ਤੇ ਜਾਅਲੀ ਡਿਗਰੀਆਂ ਪੇਸ਼ ਕਰਕੇ ਬਣੀਆਂ ਸੁਪਰਵਾਈਜਰਾਂ ਨੂੰ ਤੁਰੰਤ ਨੌਕਰੀ ਤੋਂ ਫ਼ਾਰਗ ਕੀਤਾ ਜਾਵੇ ਤੇ ਉਨ੍ਹਾਂ ਖ਼ਿਲਾਫ਼ 420 ਦੇ ਪਰਚੇ ਦਰਜ ਕੀਤੇ ਜਾਣ ਤੇ ਉਨ੍ਹਾਂ ਦੀ ਥਾਂ, ਜਿਨ੍ਹਾਂ ਦੇ ਹੱਕ ਮਾਰੇ ਗਏ ਹਨ, ਨੂੰ ਸੁਪਰਵਾਈਜਰ ਬਣਾਇਆ ਜਾਵੇ, ਆਂਗਣਵਾੜੀ ਵਰਕਰ/ਹੈਲਪਰ ਨੂੰ ਮੀਟਿੰਗ ਅਟੈਚ ਕਰਨ ਲਈ ਦਿੱਤੇ ਜਾਂਦੇ ਟੀ.ਏ ਦੀ ਰਾਸ਼ੀ 20 ਰੁਪਏ ਤੋਂ ਵਧਾ ਕੇ 200 ਰੁਪਏ ਪ੍ਰਤੀ ਮਹੀਨੇ ਕੀਤਾ ਜਾਵੇ, ਆਂਗਣਵਾੜੀ ਕੇਂਦਰਾਂ ’ਚ ਪਕਾਏ ਜਾਣ ਵਾਲੇ ਰਾਸ਼ਨ ਲਈ ਬਾਲਣ ਦੇ 40 ਪੈਸੇ ਪ੍ਰਤੀ ਲਾਭਪਾਤਰੀ ਤੋਂ ਵਧਾ ਕੇ 1 ਰੁਪਏ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All