ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ ’ਤੇ ਸੂਬਾ ਪੱਧਰੀ ‘ਕਾਲਾ ਦਿਵਸ’ ਮਨਾਉਣ ਤਹਿਤ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ (ਐੱਮ) ਦੇ ਸੂਬਾ ਸਕੱਤਰ ਅਤੇ ਯੂਨੀਅਨ ਦੀਆਂ ਮਹਿਲਾ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਂਗਣਵਾੜੀ ਕਾਮਿਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰ ਕੇ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਨਾ ਤਾਂ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਗਿਆ ਹੈ ਅਤੇ ਨਾ ਹੀ ਪੈਨਸ਼ਨ, ਗਰੈਚੁਟੀ, ਬੀਮਾ, ਸਮਾਜਿਕ ਸੁਰੱਖਿਆ ਜਾਂ ਸਨਮਾਨਜਨਕ ਮਾਣ-ਭੱਤਾ ਮੁਹੱਈਆ ਕਰਵਾਇਆ ਗਿਆ ਹੈ। ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਸਰਕਾਰਾਂ ਵੱਲੋਂ ਮੁਲਾਜ਼ਮਾਂ ’ਤੇ ਲਗਾਤਾਰ ਨਵੇਂ ਕੰਮ ਲੱਦੇ ਜਾ ਰਹੇ ਹਨ ਅਤੇ ਮੋਬਾਈਲ ਫ਼ੋਨ, ਇੰਟਰਨੈੱਟ ਵਰਗੀਆਂ ਬੁਨਿਆਦੀ ਸਹੂਲਤਾਂ ਦਿੱਤੇ ਬਿਨਾਂ ਹੀ ਆਨਲਾਈਨ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਵਿਭਾਗੀ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀ ਕਾਰਨ ਸਮੂਹ ਵਰਕਰਾਂ ਵਿੱਚ ਭਾਰੀ ਰੋਸ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਚੋਣ ਵਾਅਦਿਆਂ ਮੁਤਾਬਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਅਤੇ ਸਾਲਾਨਾ ਇੰਕਰੀਮੈਂਟ ਤੁਰੰਤ ਦੁੱਗਣਾ ਕੀਤਾ ਜਾਵੇ। ਉਨ੍ਹਾਂ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਵਾਅਦਾਖ਼ਿਲਾਫ਼ੀ ਦਾ ਇਹ ਰਵੱਈਆ ਨਾ ਬਦਲਿਆ ਗਿਆ ਤਾਂ ਭਵਿੱਖ ਵਿੱਚ ਤਿੱਖਾ ਅਤੇ ਨਿਰਣਾਇਕ ਸੰਘਰਸ਼ ਵਿੱਢਿਆ ਜਾਵੇਗਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

