ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਜਲੀ ਸੋਧ ਬਿੱਲ ਖ਼ਿਲਾਫ਼ ਰੋਹ ਭਰਪੂਰ ਮਾਰਚ

ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਭਗਵਾਨ ਸਿੰਘ ਅਣਖੀ ਦੀ ਬਰਸੀ ਮਨਾੲੀ
ਪਟਿਆਲਾ ਵਿੱਚ ਬਿਜਲੀ ਬਿੱਲ ਦੀਆਂ ਕਾਪੀਆਂ ਸਾੜਦੇ ਹੋਏ ਬਿਜਲੀ ਕਾਮੇ।
Advertisement

ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ‘ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਪੰਜਾਬ’ ਦੇ ਸੂਬਾਈ ਪ੍ਰਧਾਨ ਰਹੇ ਮਰਹੂਮ ਕਾਮਰੇਡ ਭਗਵਾਨ ਸਿੰਘ ਅਣਖੀ ਦੀ 34ਵੀਂ ਬਰਸੀ ਜਥੇਬੰਦੀ ਵੱਲੋਂ ਅੱਜ ਇਥੇ ਮਨਾਈ ਗਈ। ਇਸ ਦੌਰਾਨ ਆਪਣੇ ਆਗੂ ਨੂੰ ਸ਼ਰਧਾ ਅਰਪਿਤ ਕਰਨ ਲਈ ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ) ਦੇ ਆਗੂਆਂ ਸਮੇਤ ਹੋਰ ਬਿਜਲੀ ਕਾਮੇ ਵਹੀਰਾਂ ਘੱਤ ਕੇ ਅੱਪੜੇ।

ਜਥੇਬੰਦੀ ਦਾ ਲਾਲ ਝੰਡਾ ਲਹਿਰਾਉਣ ਦੀ ਰਸਮ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਨਿਭਾਈ। ਫੇਰ ਸੂਬਾ ਜਨਰਲ ਸਕੱਤਰ ਸਰਿੰਦਰਪਾਲ ਸਿੰਘ ਲਹੌਰੀਆ ਦੀ ਅਗਵਾਈ ਹੇਠਾਂ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਅਣਖੀ ਸਮੇਤ ਵਿਛੋੜੇ ਹੋਰ ਆਗੂਆਂ ਅਤੇ ਨਾਮਵਰ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਬਿਜਲੀ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਵਿੱਢੀ ਮੁਹਿੰਮ ਦਾ ਵਿਰੋਧ ਕੀਤਾ। ਇਸ ਦੌਰਾਨ ਬਿਜਲੀ ਵਿਭਾਗ ਦੀਆਂ ਜਾਇਦਾਦਾਂ ਵੇਚਣ ਅਤੇ ਬਿਜਲੀ ਸੋਧ ਬਿੱਲ-2025 ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ।

Advertisement

ਇਸ ਬਰਸੀ ਸਮਾਗਮ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਗੁਰਪ੍ਰੀਤ ਗੰਡੀਵਿੰਡ , ਵਰਕਿੰਗ ਪ੍ਰਧਾਨ ਗੁਰਵਿੰਦਰ ਹਜ਼ਾਰਾ, ਪੈਨਸ਼ਨਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਰਾਧੇਸ਼ਿਆਮ ਅਤੇ ਵਰਕਿੰਗ ਪ੍ਰਧਾਨ ਚਮਕੌਰ ਸਿੰਘ ਬੀਰਮੀ ਨੇ ਸਾਂਝੇ ਤੌਰ ’ਤੇ ਕੀਤੀ। ਭਾਸ਼ਣਾ ਦੀ ਕਾਰਵਾਈ ਸਾਬਕਾ ਵਰਕਿੰਗ ਪ੍ਰਧਾਨ ਸੁਖਦੇਵ ਸ਼ਰਮਾ ਤੋਂ ਸ਼ੁਰੂ ਹੋਈ।

ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਵੀ ਅਣਖੀ ਸਮੇਤ ਲਹਿਰਾਂ ਵਿੱਚ ਕੰਮ ਕਰਨ ਵਾਲੇ ਹੋਰ ਵਿਛੜੇ ਆਗੂਆਂ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ। ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ ਨੇ ਮੋਦੀ ਸਰਕਾਰ ਵੱਲੋਂ ਪਾਵਰ ਸੈਕਟਰ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨ ਵਾਲੇ ਬਿਜਲੀ ਬਿੱਲ ਦੇ ਖਰੜੇ ਅਤੇ ਚਾਰ ਲੇਬਰ ਕੋਡਾਂ ਨੂੰ ਤੁਰੰਤ ਵਾਪਸ ਲੈਣ ’ਤੇ ਜ਼ੋਰ ਦਿੱਤਾ। ਅਜਿਹਾ ਨਾ ਕਰਨ ਦੀ ਸੂਰਤ ’ਚ ਖਮਿਆਜ਼ਾ ਭੁਗਤਣ ਦੀ ਚਿਤਾਵਨੀ ਵੀ ਦਿੱਤੀ। ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਰਾਧੇਸ਼ਿਆਮ ਨੇ ਸਾਂਝੇ ਘੋਲ ਦਾ ਸੱਦਾ ਦਿੱਤਾ।

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਮੁਲਾਜ਼ਮ ਯੁਨਾਈਟਡ ਔਰਗੇਨਾਈਜੇਸ਼ਨ ਵੱਲੋਂ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਆਗੂਆਂ ਮੰਗ ਕੀਤੀ ਕਿ ਲਾਈਨਮੈਨ ਤੋਂ ਜੇ.ਈ. ਦੀ ਸਿੱਧੀ ਭਰਤੀ ਬੰਦ ਕਰਕੇ ਇਨ੍ਹਾਂ ਲਾਈਨਮੈਨਾਂ ਨੂੰ ਜੇ.ਈ. ਦੀ ਤਰੱਕੀ ਦਿੱਤੀ ਜਾਵੇ।

Advertisement
Show comments