ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪਸ਼ੂਆਂ ਦਾ ਆਚਾਰ ਭੇਜਿਆ
ਪਿੰਡ ਹੇੜੀਕੇ ਦੇ ਵਸਨੀਕਾਂ ਨੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪੀੜਤਾਂ ਦੇ ਪਸ਼ੂਆਂ ਲਈ ਆਚਾਰ ਦੀਆਂ ਪੰਜ ਟਰਾਲੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਕੀਤੀਆਂ। ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਸਮੂਹਿਕ ਤੌਰ...
Advertisement
ਪਿੰਡ ਹੇੜੀਕੇ ਦੇ ਵਸਨੀਕਾਂ ਨੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪੀੜਤਾਂ ਦੇ ਪਸ਼ੂਆਂ ਲਈ ਆਚਾਰ ਦੀਆਂ ਪੰਜ ਟਰਾਲੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਕੀਤੀਆਂ। ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਸਮੂਹਿਕ ਤੌਰ ’ਤੇ ਇਹ ਉਪਰਾਲਾ ਕੀਤਾ ਹੈ ਕਿ ਕਿਉਂਕਿ ਉੱਥੋਂ ਦੇ ਲੋਕਾਂ ਨੂੰ ਪਸ਼ੂਆਂ ਦੇ ਚਾਰੇ ਦੀ ਬਹੁਤ ਲੋੜ ਮਹਿਸੂਸ ਹੋ ਰਹੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਆਚਾਰ ਤਕਰੀਬਨ ਪੰਜ ਸੌ ਕੁਇੰਟਲ ਦੇ ਨੇੜੇ ਤੇੜੇ ਹੋਵੇਗਾ। ਇਸ ਤੋਂ ਪਹਿਲਾਂ ਨਸ਼ਾ ਰੋਕੂ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੰਦਾ ਖੇੜੀ ਹੁਰਾਂ ਦੀ ਅਗਵਾਈ ਹੇਠ ਪਸ਼ੂਆਂ ਲਈ ਚਾਰੇ ਤੋਂ ਇਲਾਵਾ ਲੋੜੀਦੀ ਹੋਰ ਸਮੱਗਰੀ ਵੀ ਪਹੁੰਚਾਈ ਗਈ ਹੈ।
Advertisement
Advertisement
×