ਨਿੱਜੀ ਪੱਤਰ ਪ੍ਰੇਰਕ
ਧੂਰੀ, 3 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਬਲਾਕ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ 5 ਅਕਤੂਬਰ ਨੂੰ ਨਾਭਾ ਵਿੱਚ ਹੋਣ ਵਾਲੀ ਕਿਸਾਨ ਕਾਨਫਰੰਸ ਹੁਣ 6 ਅਕਤੂਬਰ ਨੂੰ ਪ੍ਰਦੂਸ਼ਣ ਬੋਰਡ ਦੇ ਦਫ਼ਤਰ ਪਟਿਆਲਾ ਸਾਹਮਣੇ ਕਰ ਦਿੱਤੀ ਗਈ ਹੈ। ਉਨ੍ਹਾਂ ਮਾਲ ਰਿਕਾਰਡ ਵਿੱਚ ਪਰਾਲੀ ਸਾੜ੍ਨ ਵਾਲੇ ਕਿਸਾਨਾਂ ਦੇ ਨਾਂ ਦਰਜ ਕਰਨ ਦਾ ਵਿਰੋਧ ਕਰਦਿਆਂ ਪ੍ਰਦੂਸ਼ਣ ਬੋਰਡ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਮੰਡੀਆਂ ਵਿੱਚ ਪਖਾਨਿਆਂ, ਬਾਰਦਾਨੇ ਸਮੇਤ ਹੋਰ ਪ੍ਰਬੰਧ ਮੁਕੰਮਲ ਕਰਨ ਦੀ ਮੰਗ ਵੀ ਕੀਤੀ।