ਪੱਤਰ ਪ੍ਰੇਰਕ
ਸੰਗਰੂਰ, 4 ਅਕਤੂਬਰ
ਅਧਿਆਪਕ ਦਲ ਪੰਜਾਬ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਪੱਧਰੀ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਸਕੱਤਰ ਜਨਰਲ ਪ੍ਰਿੰਸੀਪਲ ਦਰਸ਼ਨ ਸਿੰਘ ਨੇ ਕਿਹਾ ਕਿ ਆਗੂਆਂ ਨੇ ਦੱਸਿਆ ਕਿ ਤੇਜਿੰਦਰ ਸਿੰਘ ਸੰਘਰੇੜੀ ਨੂੰ ਜਥੇਬੰਦੀ ਦਾ ਚੇਅਰਮੈਨ ਤੇ ਈਸ਼ਰ ਸਿੰਘ ਮੰਧਪੁਰ ਨੂੰ ਸਰਪ੍ਰਸਤ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਪਿਸ਼ੋਰਾ ਸਿੰਘ ਧਾਲੀਵਾਲ ਨੂੰ ਮੁੱਖ ਸਲਾਹਕਾਰ, ਉਪ ਸਕੱਤਰ ਜਨਰਲ ਹਰਵਿੰਦਰ ਸਿੰਘ ਸਮਾਣਾ, ਸੀਨੀਅਰ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ ਵੋਹਾ, ਅਮਰੀਕ ਸਿੰਘ ਹਥਨ ਸੰਗਰੂਰ, ਜਸਵਿੰਰਦ ਸਿੰਘ ਭੁੱਲਰਹੇੜੀ, ਅਲਵੇਲ ਸਿੰਘ, ਮਨਜੀਤ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬੀਰਕਲਾਂ, ਅਸ਼ਵਨੀ ਕੁਮਾਰ, ਹਰਬੰਸ ਸਿੰਘ, ਨਵਦੀਪ ਸਿੰਘ, ਦਿਲਬਾਗ ਸਿੰਘ, ਜਨਰਲ ਸਕੱਤਰ, ਬਲਜੀਤ ਸਿੰਘ, ਵਰਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਕਰਨੈਲ ਸਿੰਘ, ਨਿਰਮਲ ਸਿੰਘ, ਸਕੱਤਰ ਹਰਵਿੰਦਰ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ, ਹਰਿੰਦਰਜੀਤ ਸਿੰਘ, ਸਰਬਜੀਤ ਸਿੰਘ ਗਿੱਲ, ਪ੍ਰਚਾਰ ਸਕੱਤਰ ਸਤਵੀਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਜਗਜੀਤ ਸਿੰਘ ਆਦਿ ਨਿਯੁਕਤ ਕੀਤੇ ਗਏ।