ਪੈਨਸ਼ਨ ਬਹਾਲੀ ਮਾਰਚ ਵਿੱਚ ਸ਼ਮੂਲੀਅਤ ਦਾ ਐਲਾਨ
ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ 2 ਨਵੰਬਰ ਨੂੰ ਹਲਕਾ ਤਰਨ ਤਾਰਨ ਵਿੱਚ ਹੋਣ ਵਾਲੇ ਪੁਰਾਣੀ ਪੈਨਸ਼ਨ ਬਹਾਲੀ ਮਾਰਚ ਵਿੱਚ ਸ਼ਮੂਲੀਅਤ ਦਾ ਫੈਸਲਾ ਕੀਤਾ ਗਿਆ। ਜਨਰਲ...
Advertisement
ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ 2 ਨਵੰਬਰ ਨੂੰ ਹਲਕਾ ਤਰਨ ਤਾਰਨ ਵਿੱਚ ਹੋਣ ਵਾਲੇ ਪੁਰਾਣੀ ਪੈਨਸ਼ਨ ਬਹਾਲੀ ਮਾਰਚ ਵਿੱਚ ਸ਼ਮੂਲੀਅਤ ਦਾ ਫੈਸਲਾ ਕੀਤਾ ਗਿਆ। ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਲਗਭਗ ਸਾਢੇ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਬਾਅਦ ਮੁਲਾਜ਼ਮਾਂ ਦੀ ਹੱਕੀ ਮੰਗ ਲਾਗੂ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਪ੍ਰੈਸ ਸਕੱਤਰ ਜਸਬੀਰ ਨਮੋਲ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਜ਼ਿਲ੍ਹੇ ਵਿੱਚੋਂ ਅਧਿਆਪਕ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਜਥੇਬੰਦੀ ਵੱਲੋਂ ਕਰਵਾਈ ਜਾ ਰਹੀ 36ਵੀਂ ਵਜ਼ੀਫ਼ਾ ਪ੍ਰੀਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
Advertisement
Advertisement
