ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ ਮਾਲੇਰ ਕੋਟਲਾ, 26 ਅਗਸਤ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਬੈਠਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਨੇੜਲੇ ਪਿੰਡ ਭੂਦਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਨਹਿਰੀ ਪਾਣੀ ਤੋਂ ਵਾਂਝੇ ਦਰਜਨਾਂ ਪਿੰਡਾਂ ਲਈ...
Advertisement
ਨਿੱਜੀ ਪੱਤਰ ਪ੍ਰੇਰਕ
ਮਾਲੇਰ ਕੋਟਲਾ, 26 ਅਗਸਤ
Advertisement
ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੀ ਬੈਠਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਨੇੜਲੇ ਪਿੰਡ ਭੂਦਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਨਹਿਰੀ ਪਾਣੀ ਤੋਂ ਵਾਂਝੇ ਦਰਜਨਾਂ ਪਿੰਡਾਂ ਲਈ ਨਹਿਰੀ ਪਾਣੀ ਦੀ ਲੋੜ ਅਤੇ ਪ੍ਰਾਪਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਬੈਠਕ ਵਿੱਚ ਨਹਿਰੀ ਪਾਣੀ ਤੋਂ ਵਾਂਝੇ ਦਰਜਨਾਂ ਪਿੰਡਾ ਦੀ ਸਹਿਮਤੀ ਨਾਲ ਇਨ੍ਹਾਂ ਪਿੰਡਾਂ ਲਈ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ 20 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ, ਧੂਰੀ, ਮਹਿਲ ਕਲਾਂ ਅਤੇ ਅਮਰਗੜ੍ਹ ਦੇ ਕਰੀਬ 70 ਪਿੰਡ ਨਹਿਰੀ ਪਾਣੀ ਤੋਂ ਵਾਂਝੇ ਹਨ।
Advertisement