ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਦਾ ਘਿਰਾਓ ਕਰਕੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ...
Advertisement
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਦਾ ਘਿਰਾਓ ਕਰਕੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਐਂਪਲਾਈਜ਼ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਅਤੇ ਜਨਰਲ ਸਕੱਤਰ ਗਗਨਦੀਪ ਸਿੰਘ ਸੁਨਾਮ ਨੇ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਾਮੇ ਵੱਖ ਵੱਖ ਸਟੇਸ਼ਨਾਂ ਤੋਂ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਸ਼ਮੂਲੀਅਤ ਕਰਨਗੇ ਅਤੇ 28 ਸਤੰਬਰ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਪੰਜਾਬ ਸਰਕਾਰ ਕੋਲੋਂ ਮੰਗ ਕਰਨਗੇ ਕਿ ਵੱਖ ਵੱਖ ਵਿਭਾਗਾਂ ਵਿੱਚ ਠੇਕਾ ਆਧਾਰਤ ਆਊਟਸੋਰਸ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕਾ ਕੀਤਾ ਜਾਵੇ।
Advertisement
Advertisement