ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 7 ਸਤੰਬਰ
ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਦੇ ਨਬਿੇੜੇ ਲਈ ਯੂਨੀਅਨ ਨਾਲ ਬੈਠਕ ਨਾ ਕਰਨ ਦੇ ਰੋਸ ਵੱਜੋਂ ਅੱਜ ਯੂਨੀਅਨ ਨੇ ਡਾਇਰੈਕਟਰ, ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਕਿਹਾ ਕਿ ਮਲਟੀਪਰਪਜ਼ ਕੇਡਰ ਦੀਆਂ ਮੰਗਾਂ ਹੱਲ ਕਰਨ ਸਬੰਧੀ ਜਥੇਬੰਦੀ ਦਾ ਵਫ਼ਦ 10 ਅਗਸਤ ਨੂੰ ਡਾਇਰੈਕਟਰ, ਸਿਹਤ ਤੇ ਪਰਿਵਾਰ ਪਰਿਵਾਰ ਭਲਾਈ ਵਿਭਾਗ ਅਤੇ ਡਾਇਰੈਕਟਰ, ਸਿਹਤ ਸੇਵਾਵਾਂ ਪੰਜਾਬ ਨੂੰ ਮਿਲਿਆ ਸੀ। ਦੋਹਾਂ ਡਾਇਰੈਕਟਰਾਂ ਨੇ ਜਥੇਬੰਦੀ ਨੂੰ ਲੰਘੀ 24 ਅਗਸਤ ਦੀ ਮੀਟਿੰਗ ਦਾ ਸਮਾਂ ਦਿੱਤਾ ਸੀ ਪਰ ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਕਰ ਕੇ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਸੀ। ਹੁਣ ਸਮਾਂ ਨਾ ਦਿੱਤੇ ਜਾਣ ਕਾਰਨ ਜਥੇਬੰਦੀ ਦੀ ਸੂਬਾ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ 22 ਸਤੰਬਰ ਨੂੰ ਚੰਡੀਗੜ੍ਹ ਸਥਿਤ ਡਾਇਰੈਕਟਰ ਦਫ਼ਤਰ ਵਿਖੇ ਧਰਨਾ ਲਗਾਇਆ ਜਾਵੇਗਾ।