DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਇੱਥੋਂ ਦੇ ਬਾਬਾ ਪੋਥੀ ਵਾਲੇ ਅਸਥਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਬੁਰਜਗਿੱਲ) ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਜ਼ਿਲ੍ਹਾ ਪੱਧਰ ’ਤੇ ਮਨਾਈ ਗਈ। ਸ਼ਰਧਾਂਜਲੀ ਸਮਾਗਮ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ...

  • fb
  • twitter
  • whatsapp
  • whatsapp
featured-img featured-img
ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ।
Advertisement

ਇੱਥੋਂ ਦੇ ਬਾਬਾ ਪੋਥੀ ਵਾਲੇ ਅਸਥਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਬੁਰਜਗਿੱਲ) ਵੱਲੋਂ ਜਥੇਬੰਦੀ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਜ਼ਿਲ੍ਹਾ ਪੱਧਰ ’ਤੇ ਮਨਾਈ ਗਈ। ਸ਼ਰਧਾਂਜਲੀ ਸਮਾਗਮ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵਿੱਢੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਕਿਹਾ ਕਿ ਬਲਕਾਰ ਸਿੰਘ ਡਕੌਂਦਾ ਜੁਝਾਰੂ ਆਗੂ ਅਤੇ ਸੂਝਵਾਨ ਬੁੱਧੀਜੀਵੀ ਸੀ, ਜਿਨ੍ਹਾਂ ਨੇ ਕਈ ਦਹਾਕੇ ਕਿਸਾਨੀ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਜਬਰੀ ਖੋਹਣ ਦੀਆਂ ਨੀਤੀਆਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਇਹੀ ਮਰਹੂਮ ਆਗੂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ, ਬੁੱਧ ਸਿੰਘ ਬਾਲਦ, ਗੁਰਧਿਆਨ ਸਿੰਘ ਭੱਟੀਵਾਲ, ਕੁਲਵਿੰਦਰ ਸਿੰਘ ਮਿੱਠੂ, ਜਰਨੈਲ ਸਿੰਘ ਘਰਾਚੋਂ, ਭੋਲਾ ਸਿੰਘ ਝਨੇੜੀ, ਜਗਤਾਰ ਸਿੰਘ ਭੜੋ ਆਦਿ ਹਾਜ਼ਰ ਸਨ।

Advertisement
Advertisement
×