ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਐਲਾਨ

ਬੂਟੇ ਵੰਡੇ ਅਤੇ ਖ਼ੂੁਨਦਾਨ ਕੈਂਪ ਲਗਾਇਆ
ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। -ਫੋਟੋ: ਰਾਣੂ
Advertisement
ਮਾਲੇਰਕੋਟਲਾ ਜ਼ਿਲ੍ਹੇ ਨਾਲ ਸਬੰਧਤ ਪਿੰਡ ਹਿਮਤਾਣਾ ਦੇਆਸਟਰੇਲੀਆ ਵੱਸਦੇ ਸਮਾਜ ਸੇਵਕ ਗੌਰਵ ਮਲਹੋਤਰਾ (ਗੈਰੀ) ਨੇ ਪੰਜਾਬ ਦੇ ਵਿੱਤੀ ਤੌਰ ’ਤੇ ਗ਼ਰੀਬ ਪਰਿਵਾਰਾਂ ਦੇ ਹੁਸ਼ਿਆਰ ਅਤੇ ਹੋਣਹਾਰ 25 ਬੱਚਿਆਂ ਦਾ ਉੱਚ ਸਿੱਖਿਆ ਤੱਕ ਦੀ ਪੜ੍ਹਾਈ ਲਈ ਹਰ ਖ਼ਰਚ ਦਾ ਜ਼ਿੰਮਾ ਚੁੱਕਣ ਦਾ ਐਲਾਨ ਕੀਤਾ ਹੈ। ਹਿਮਤਾਣਾ ਪਿੰਡ ਦੇ ਗੁਰਦੁਆਰੇ ਵਿੱਚ ਗੌਰਵ ਦੇ ਮਰਹੂਮ ਪਿਤਾ ਰਜਿੰਦਰ ਪ੍ਰਸਾਦ ਮਲਹੋਤਰਾ ਦੀ ਛੇਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੂਟੇ ਵੰਡੇ ਗਏ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ, ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਚੇਅਰਮੈਨ ਪੰਜਾਬ ਫੂਡ ਕਮਿਸ਼ਨ ਪੰਜਾਬ ਬਾਲ ਮੁਕੰਦ ਸ਼ਰਮਾ, ਪ੍ਰੇਮ ਸਿੰਘ ਚੰਦੂ ਮਾਜਰਾ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਵਿਧਾਇਕ ਪਰਗਟ ਸਿੰਘ ਸ਼ਾਮਲ ਹੋਏ। ਗੌਰਵ ਮਲਹੋਤਰਾ ਨੇ ਕਿਹਾ ਕਿ ਉਹ ਕਿਡ ਐਜੂਕੇਸ਼ਨ ਪ੍ਰੋਗਰਾਮ ਦੌਰਾਨ ਪਹਿਲੇ ਸਾਲ 25 ਹੋਣਹਾਰ ਹੁਸ਼ਿਆਰ ਪਰ ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਦੀ ਪੜ੍ਹਾਈ, ਕੋਚਿੰਗ ਅਤੇ ਉੱਚ ਸਿੱਖਿਆ ਲਈ ਸਾਰਾ ਖ਼ਰਚ ਖ਼ੁਦ ਉਠਾਉਣਗੇ।

 

Advertisement

Advertisement