ਸੰਗਰੂਰ: ਪੈਨਸ਼ਨਰਜ਼ ਫਰੰਟ ਵਲੋਂ ਮੰਗਾਂ ਮਨਵਾਉਣ ਲਈ ਸਰਕਾਰ ਖ਼ਿਲਾਫ਼ 16 ਨਵੰਬਰ ਨੂੰ ਪੰਜਾਬ ਦੇ ਪੰਜ਼ ਜ਼ੋਨਾਂ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ ਅਤੇ 29 ਨਵੰਬਰ ਨੂੰ ਮੁਹਾਲੀ ਵਿੱਚ ਮਹਾ ਰੈਲੀ ਕੀਤੀ ਜਾਵੇਗੀ। ਕਨਫੈਡਰੇਸ਼ਨ ਦੇ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਛੇਵੇਂ ਪੇ ਕਮਿਸ਼ਨ ਦੀਆਂ ਸਿਫਾਰਸਾਂ ਅਨੁਸਾਰ ਪੈਨਸ਼ਨਾਂ ਸੋਧਣ ਦੇ ਗੁਣਾਕ 2.59 ਅਤੇ ਪੈਨਸ਼ਨ ਸੋਧ ਵਿਧੀ ਲਾਗੂ ਨਾ ਕਰਨ ਖ਼ਿਲਾਫ਼ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ।
-ਨਿੱਜੀ ਪੱਤਰ ਪ੍ਰੇਰਕ