ਪੈਨਸ਼ਨਰਾਂ ਵੱਲੋਂ ਸਾਲਾਨਾ ਕਨਵੈਨਸ਼ਨ ਤੇ ਸੱਭਿਆਚਾਰਕ ਸਮਾਗਮ
ਇਥੇ ਈਟਿੰਗ ਮਾਲ ਵਿੱਚ ਆਬਕਾਰੀ ਤੇ ਕਰ ਵਿਭਾਗ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਪੈਨਸ਼ਨਰਾਂ ਵੱਲੋਂ ਸਾਲਾਨਾ ਕਨਵੈਨਸ਼ਨ ਅਤੇੇ ਸੱਭਿਆਚਾਰਕ ਤੇ ਸਨਮਾਨ ਸਮਾਗਮ ਸਫ਼ਲਤਾਪੂਰਵਕ ਕਰਵਾਇਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ (ਸੋਹੀਆਂ), ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜਨਰਲ ਸਕੱਤਰ ਅਸੋਕ ਕੁਮਾਰ ਡੱਲਾ ਤੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਹਾਜ਼ਰੀ ਭਰੀ। ਇਸ ਮੌਕੇ ਮੁੱਖ ਮਹਿਮਾਨ ਸਾਬਕਾ ਉਪ ਕਮਿਸ਼ਨਰ ਸੁਰਿੰਦਰ ਸਿੰਘ ਬਾਂਗੜ ਅਤੇ ਵਿਸ਼ੇਸ਼ ਮਹਿਮਾਨ ਰਾਮ ਸਿੰਘ ਛਿੱਬਰ, ਪ੍ਰਿਤਪਾਲ ਸਿੰਘ ਬਾਵਾ, ਰਾਜ ਕੁਮਾਰ ਅਰੋੜਾ ਤੇ ਹੋਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੌਜੂਦਾ ਸਹਾਇਕ ਕਮਿਸ਼ਨਰ ਸਟੇਟ ਟੈਕਸ ਰੋਹਿਤ ਗਰਗ ਨੇ ਪੈਨਸ਼ਨਰਾਂ ਦੇ ਕੰਮਾਂ ਨੂੰ ਪਹਿਲ ਦੇਣ ਦਾ ਵਿਸ਼ਵਾਸ ਦਿਵਾਇਆ।
ਮੰਚ ਸੰਚਾਲਨ ਕਰਦਿਆਂ ਜਨਰਲ ਸਕੱਤਰ ਅਸ਼ੋਕ ਕੁਮਾਰ ਡੱਲਾ ਨੇ ਕਾਰਵਾਈ ਤੇ ਵਿੱਤੀ ਰਿਪੋਰਟ ਪੇਸ਼ ਕੀਤੀ। ਸੱਭਿਆਚਾਰਕ ਸਮਾਗਮ ਵਿੱਚ ਕਈ ਕਲਾਕਾਰਾਂ ਨੇ ਭਜਨ ਤੇ ਗੀਤ ਪੇਸ਼ ਕਰਕੇ ਰੌਣਕਾਂ ਵਧਾਈਆਂ। ਇਸ ਮੌਕੇ ਕਰਵਾਈ ਗਈ ਚੋਣ ਵਿੱਚ ਸਰਬਸੰਮਤੀ ਨਾਲ ਜਸਵੰਤ ਸਿੰਘ ਭੁੱਲਰ ਨੂੰ ਮੁੜ ਪ੍ਰਧਾਨ ਚੁਣਿਆ ਗਿਆ ਅਤੇ ਕਾਰਜਕਾਰਨੀ ਬਣਾਉਣ ਦੇ ਅਧਿਕਾਰ ਵੀ ਉਨ੍ਹਾਂ ਨੂੰ ਸੌਂਪੇ ਗਏ।
