DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਵਿਰੋਧੀ ਵਾਕਾਥਨ

ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀ ਨੇ ਰਾਜ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸਮਾਪਤੀ ’ਤੇ ਵਾਕਾਥਨ ਕਰਵਾਈ ਗਈ। ਇਹ ਪਹਿਲ ਮੁੱਖ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇਸ ਸਮਾਜਿਕ ਸਮੱਸਿਆ ਦੇ ਖਿਲਾਫ ਸਾਂਝੀ...

  • fb
  • twitter
  • whatsapp
  • whatsapp
Advertisement
ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀ ਨੇ ਰਾਜ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸਮਾਪਤੀ ’ਤੇ ਵਾਕਾਥਨ ਕਰਵਾਈ ਗਈ। ਇਹ ਪਹਿਲ ਮੁੱਖ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇਸ ਸਮਾਜਿਕ ਸਮੱਸਿਆ ਦੇ ਖਿਲਾਫ ਸਾਂਝੀ ਕਾਰਵਾਈ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ।

ਇਸ ਪ੍ਰੋਗਰਾਮ ਵਿੱਚ ਸੈਸ਼ਨਜ਼ ਡਿਵੀਜ਼ਨ ਪਟਿਆਲਾ ਦੇ ਸਾਰੇ ਨਿਆਂਇਕ ਅਧਿਕਾਰੀਆਂ, ਲੀਗਲ ਏਡ ਡਿਫੈਂਸ ਕਾਊਂਸਲ, ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਅਤੇ ਕਾਰਜਕਾਰੀ ਮੈਂਬਰ, ਡੀ ਐੱਲ ਐੱਸ ਏ ਪਟਿਆਲਾ ਦੇ ਸਟਾਫ਼ ਅਤੇ ਪੈਰਾ ਲੀਗਲ ਵਾਲੰਟੀਅਰਾਂ ਨੇ ਹਿੱਸਾ ਲਿਆ। ਵਾਕਥਨ ਨੇ ਨਸ਼ਾ-ਮੁਕਤ ਸਮਾਜ ਬਣਾਉਣ ਲਈ ਸੁਨੇਹਾ ਦਿੱਤਾ।

Advertisement

ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਛੁਡਾਊ ਕੇਂਦਰ ਸਾਕੇਤ ਹਸਪਤਾਲ ਬਡੂੰਗਰ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਸੈਸ਼ਨ ਜੱਜ ਅਵਤਾਰ ਸਿੰਘ, ਅਮਨਦੀਪ ਕੰਬੋਜ ਚੀਫ ਜੁਡੀਸ਼ਲ ਮੈਜਿਸਟਰੇਟ ਵੀ ਮੌਜੂਦ ਸਨ। ਇਸ ਮੌਕੇ ਰਵਿੰਦਰ ਕੌਰ ਜੱਸਰ, ਪਰਮਵੀਰ ਸਿੰਘ ਪੈਨਲ ਐਡਵੋਕੇਟ,ਪਰਮਜੀਤ ਸਿੰਘ, ਗੁਰਕੀਰਤ ਸਿੰਘ ਅਤੇ ਜੀਓਨ ਬੂਟੀ, ਪੈਰਾ ਲੀਗਲ ਵਾਲੰਟੀਅਰਾਂ ਨੂੰ ਸੈਸ਼ਨ ਜੱਜ ਵੱਲੋਂ ਪ੍ਰਸ਼ੰਸਾ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।

Advertisement

Advertisement
×