DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

anti-plastic campaign: ਪਲਾਸਟਿਕ ਵਰਤਣ ਵਾਲਿਆਂ ਦੇ ਚਲਾਨ

ਨਗਰ ਨਿਗਮ ਵੱਲੋਂ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਅੱਜ ਫਿਰ ਨਗਰ ਨਿਗਮ ਦੀ ਟੀਮ ਵੱਲੋਂ ਪਲਾਸਟਿਕ ਦੀ ਵਰਤੋਂ...

  • fb
  • twitter
  • whatsapp
  • whatsapp
featured-img featured-img
ਦੁਕਾਨਦਾਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਟੀਮ ਦੇ ਮੈਂਬਰ। -ਫੋਟੋ: ਭੰਗੂ
Advertisement

ਨਗਰ ਨਿਗਮ ਵੱਲੋਂ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਅੱਜ ਫਿਰ ਨਗਰ ਨਿਗਮ ਦੀ ਟੀਮ ਵੱਲੋਂ ਪਲਾਸਟਿਕ ਦੀ ਵਰਤੋਂ ਅਤੇ ਅਢੁਕਵੀਂਆਂ ਥਾਵਾਂ ’ਤੇ ਕੂੜਾ ਕਰਕਟ ਸੁੱਟਣ ਵਾਲ਼ੇ 40 ਜਣਿਆਂ ਦੇ ਚਲਾਨ ਕੀਤੇ ਗਏ।

ਇਹ ਵਿਸ਼ੇਸ਼ ਮੁਹਿੰਮ ਸ਼ਹਿਰ ਦੇ ਸਮਾਣਾ ਗੇਟ ਬਾਜ਼ਾਰ ਅਤੇ ਰਾਜਿੰਦਰਾ ਹਸਪਤਾਲ ਰੋਡ ’ਤੇ ਚਲਾਈ ਗਈ। ਅਚਨਚੇਤ ਕੀਤੀ ਚੈਕਿੰਗ ਦੌਰਾਨ 40 ਜਣੇ ਪਲਾਸਟਿਕ ਦੀ ਵਰਤੋਂ ਕਰਨ ਸਣੇ ਕੂੜਾ ਕਰਕਟ ਸੁੱਟਦੇ ਪਾਏ ਗਏ।

Advertisement

ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਸੈਨੇਟਰੀ ਅਫਸਰ ਨਵਦੀਪ ਸ਼ਰਮਾ ਦੀ ਦੇਖ-ਰੇਖ ਅਤੇ ਸੈਨੇਟਰੀ ਇੰਸਪੈਕਟਰ ਰਾਜੇਸ਼ ਮਾਟੂ ਅਤੇ ਸੈਨੇਟਰੀ ਸੁਪਰਵਾਈਜ਼ਰ ਨਰਿੰਦਰ ਕੁਮਾਰ ਦੀ ਅਗਵਾਈ ਹੇਠਾਂ ਅਮਲ ਵਿੱਚ ਲਿਆਂਦੀ ਗਈ। ਇਸੇ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਵੀ ਸ਼ਹਿਰ ਦੀ ਹਰਿਆਲੀ, ਵਾਤਾਵਰਨ ਅਤੇ ਸਫ਼ਾਈ ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਮਝੌਤਾ ਨਾ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਸੀਵਰੇਜ ਅਤੇ ਨਾਲ਼ੀਆਂ ਦੇ ਜਾਮ ਹੋਣ ਦਾ ਵੱਡਾ ਕਾਰਨ ਵੀ ਬਣਦਾ ਹੈ। ਅਧਿਕਾਰੀਆਂ ਨੇ ਵੀ ਹਦਾਇਤ ਕੀਤੀ ਕਿ ਜੋ ਵਿਅਕਤੀ ਜਾਂ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Advertisement

ਨਿਗਮ ਟੀਮ ਨੇ ਸਮੂਹ ਦੁਕਾਨਦਾਰਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਖ਼ਰੀਦਦਾਰੀ ਕਰਨ ਆਏ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ। ਦੁਕਾਨਦਾਰ ਆਪਣੀਆਂ ਦੁਕਾਨਾਂ ਦਾ ਕੂੜਾ ਬਾਹਰ ਸੜਕਾਂ ’ਤੇ ਸੁੱਟਣ ਦੀ ਬਜਾਇ ਕੂੜਾਦਾਨਾਂ ਵਿੱਚ ਹੀ ਰੱਖਣ। ਗਾਹਕਾਂ ਨੂੰ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਲਈ ਪ੍ਰੇਰਿਤ ਕਰਨ।

Advertisement
×