DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਅਦਬੀ ਵਿਰੋਧੀ ਕਾਨੂੰਨ ਸਮੇਂ ਦੀ ਲੋੜ: ਗਿਆਨੀ ਰਘਬੀਰ ਸਿੰਘ

ਸਾਬਕਾ ਜਥੇਦਾਰ ਨੇ ਸਮਾਣਾ ਦੇ ਧਰਮ ਯੁੱਧ ਮੋਰਚੇ ਵਿੱਚ ਸ਼ਮੂਲੀਅਤ ਕੀਤੀ; ਟਾਵਰ ਮੋਰਚੇ ਨੂੰ ਸਮਰਥਨ

  • fb
  • twitter
  • whatsapp
  • whatsapp
featured-img featured-img
ਸੰਗਤ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਰਘਬੀਰ ਸਿੰਘ।
Advertisement

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸਮਾਣਾ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਵਿੱਚ ਅੱਜ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਉਨ੍ਹਾਂ ਟਾਵਰ ਮੋਰਚੇ ਨੂੰ ਵੀ ਪੂਰਨ ਸਮਰਥਨ ਦਿੱਤਾ। ਉਨ੍ਹਾਂ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਮੌਜੂਦ ਸਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੁਝ ਵਿਦਵਾਨ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਦੇ ਸਮਰਥਨ ਵਿੱਚ ਨਹੀਂ ਹਨ, ਜੇ ਸਖ਼ਤ ਕਾਨੂੰਨ ਬਣਦਾ ਹੈ ਤਾਂ ਇਹ ਘਟਨਾਵਾਂ ਰੁਕ ਸਕਦੀਆਂ ਹਨ। ਕਾਨੂੰਨ ਨਰਮ ਹੋਣ ਕਾਰਨ ਮੁਲਜ਼ਮ ਕਾਬੂ ਆਉਣ ਮਗਰੋਂ ਜਲਦੀ ਜ਼ਮਾਨਤ ’ਤੇ ਬਾਹਰ ਆ ਜਾਂਦੇ ਹਨ। ਭਾਈ ਗੁਰਜੀਤ ਸਿੰਘ ਖਾਲਸਾ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਕਰੀਬ 18 ਮਹੀਨਿਆਂ ਤੋਂ ਟਾਵਰ ’ਤੇ ਚੜ੍ਹੇ ਹੋਏ ਹਨ, ਜੇ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਸਮਝਦੀ ਤਾਂ ਉਨ੍ਹਾਂ ਨੂੰ ਟਾਵਰ ’ਤੇ ਚੜ੍ਹਨ ਦੀ ਲੋੜ ਨਹੀਂ ਸੀ ਪੈਣੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਸੱਦੇ ਵਿਸ਼ੇਸ਼ ਇਜਲਾਸ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਵਿਦਵਾਨਾਂ ਅਤੇ ਸੰਤ-ਮਹਾਪੁਰਸ਼ਾਂ ਦੀ ਮੀਟਿੰਗ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ-2008’ ਵਿੱਚ ਸੋਧ ਕਰ ਕੇ ਸਖ਼ਤ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

Advertisement

ਦੂਜੇ ਪਾਸੇ ਟਾਵਰ ਮੋਰਚੇ ਦੇ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਰਾਹੀਂ ਉਨ੍ਹਾਂ ਨੂੰ 6 ਅਪਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਵਾਲੀ ਸਿੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਭੇਜਿਆ ਗਿਆ ਹੈ।

Advertisement

Advertisement
×