ਕਮੇਟੀਆਂ ਦੇ ਪੈਸੇ ਨਾ ਮਿਲਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਆਤਮ-ਹੱਤਿਆ ਕੀਤੀ

ਕਮੇਟੀਆਂ ਦੇ ਪੈਸੇ ਨਾ ਮਿਲਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਆਤਮ-ਹੱਤਿਆ ਕੀਤੀ

ਹਰਦੀਪ ਸਿੰਘ ਸੋਢੀ
ਧੂਰੀ, 12 ਜੁਲਾਈ

ਸ਼ਹਿਰ ਅੰਦਰ 23 ਸਾਲ ਦੇ ਨੌਜਵਾਨ ਨੇ ਕੋਈ ਜ਼ਹਿਰੀਲੀ ਪੀ ਕੇ ਆਤਮ-ਹੱਤਿਆ ਕਰ ਲਈ ਹੈ। ਮਿ੍ਤਕ ਦੇ ਚਾਚੇ ਮਹਾਂਵੀਰ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨ ਅਨੁਸਾਰ ਰਮਨਪ੍ਰੀਤ ਸਿੰਘ ਸ਼ਹਿਰ ਦੇ ਅਰੁਣ ਕੁਮਾਰ ਅਤੇ ਰਾਜ ਕੁਮਾਰ ਉਰਫ ਰਾਜੂ ਕੋਲ ਕਮੇਟੀਆਂ ਪਾਉਂਦਾ ਸੀ ਅਤੇ ਇਨ੍ਹਾਂ ਦੋਵਾਂ ਵੱਲ ਰਮਨਪ੍ਰੀਤ ਸਿੰਘ ਦਾ ਕ਼ਰੀਬ 7-/75 ਲੱਖ ਦਾ ਹਿਸਾਬ ਕਿਤਾਬ ਸੀ ਪਰ ਦੋਵੇਂ ਪੈਸੇ ਵਾਪਸ ਨਹੀਂ ਕਰ ਰਹੇ ਸਨ। ਬਿਆਨ ਅਨੁਸਾਰ ਦੋਵਾਂ ਨੇ 10 ਜੁਲਾਈ ਨੂੰ ਕਮੇਟੀਆਂ ਦੇ ਪੈਸੇ ਰਮਨਪ੍ਰੀਤ ਨੂੰ ਵਾਪਸ ਕਰਨ ਦਾ ਵਾਅਦਾ ਕੀਤਾ ਸੀ ਪਰ ਵਾਪਸ ਨਾ ਕੀਤੇ ਅਤੇ ਪ੍ਰੇਸ਼ਾਨੀ ਦੀ ਹਾਲਤ ਵਿੱਚ ਰਮਨਪ੍ਰੀਤ ਬੀਤੀ ਸ਼ਾਮ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਪੀ ਗਿਆ, ਗੰਭੀਰ ਹਾਲਤ ਵਿੱਚ ਉਸ ਨੂੰ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਇਲਾਜ ਲਈ ਲਿਜਾਇਆ ਗਿਆ ਅਤੇ ਬਾਅਦ ਵਿੱਚ ਡੀਐੱਮਸੀ ਹਸਪਤਾਲ ਲੁਧਿਆਣਾ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਤਫ਼ਤੀਸੀ ਅਧਿਕਾਰੀ ਸਹਾਇਕ ਥਾਣੇਦਾਰ ਜਾਨਪਾਲ ਸਿੰਘ ਨੇ ਦੱਸਿਆ ਕਿ ਅਰੁਣ ਕੁਮਾਰ ਵਾਸੀ ਧੂਰੀ, ਰਾਜ ਕੁਮਾਰ ਉਰਫ ਰਾਜੂ ਬੇਨੜਾ ਦਰਵਾਜ਼ਾ ਧੂਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All