ਪਰਾਲੀ ਨਾ ਸਾੜਨ ਦੀ ਅਪੀਲ
ਧੂਰੀ ਦੇ ਐੱਸ ਡੀ ਐੱਮ ਰਿਸ਼ਭ ਬਾਂਸਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋ ਅਮਲ ਵਿੱਚ ਲਿਆਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ...
Advertisement
ਧੂਰੀ ਦੇ ਐੱਸ ਡੀ ਐੱਮ ਰਿਸ਼ਭ ਬਾਂਸਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋ ਅਮਲ ਵਿੱਚ ਲਿਆਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕਿਸਾਨਾਂ ਵਿੱਚ ਪਰਾਲੀ ਸਾੜਨ ਦਾ ਰੁਝਾਨ ਕਾਫੀ ਹੱਦ ਤੱਕ ਘਟਿਆ ਪਰ ਕੁਝ ਕਿਸਾਨ ਹਾਲੇ ਵੀ ਪਰਾਲੀ ਸਾੜ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਟੀਮਾਂ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
×