ਪੱਤਰ ਪ੍ਰੇਰਕ
ਸੰਗਰੂਰ, 12 ਮਈ
ਸਹਾਰਾ ਫਾਊਂਡੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਸਰਬਜੀਤ ਸਿੰਘ ਰੇਖੀ, ਡਾ. ਦਿਨੇਸ਼ ਗਰੋਵਰ ਅਤੇ ਸੁਰਿੰਦਰਪਾਲ ਸਿੰਘ ਸਿਦਕੀ ਦੀ ਅਗਵਾਈ ਵਿਚ ਹੋਈ| ਮੀਟਿੰਗ ਦੌਰਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਸੰਗਰੂਰ ਤੋਂ ਬਦਲ ਕੇ ਪੁਲੀਸ ਲਾਈਨ ਸੰਗਰੂਰ ਵਿੱਚ ਕਰਨ ਦੇ ਫ਼ੈਸਲਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੁਲੀਸ ਲਾਈਨ ਹਸਪਤਾਲ ਸ਼ਹਿਰ ਤੋਂ ਕਾਫ਼ੀ ਦੂਰ ਹੈ। ਆਗੂਆਂ ਨੇ ਮੰਗ ਕੀਤੀ ਕਿ ਇਕ ਹੋਰ ਵੈਕਸੀਨੇਸ਼ਨ ਕੇਂਦਰ ਸ਼ਹਿਰ ਦੇ ਕਿਸੇ ਸਾਂਝੇ ਸਥਾਨ ਵਿਚ ਬਣਾ ਦਿੱਤਾ ਜਾਵੇ।