ਖੇਤਰੀ ਪ੍ਰਤੀਨਿਧ
ਧੂਰੀ, 17 ਜਨਵਰੀ
ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਵੀ ਧੂਰੀ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਪੱਕਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ 465 ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿਸਾਨੀ ਧਰਨਿਆਂ ਦੌਰਾਨ ਕਿਸਾਨੀ ਜਥੇਬੰਦੀਆਂ ਨੂੰ ਆਏ ਫੰਡ ਦਾ ਹਿਸਾਬ ਉਨ੍ਹਾਂ ਵੱਲੋਂ ਬਰਾਬਰ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਲੋਕਲ ਕਮੇਟੀਆਂ ਵੱਡੇ ਕਿਸਾਨ ਆਗੂਆਂ ਨੂੰ ਇਨ੍ਹਾਂ ਫੰਡਾਂ ’ਚੋਂ ਕੀਤੇ ਗਏ ਖਰਚਿਆਂ ਬਾਰੇ ਵੇਰਵੇ ਦੇਣ ਤਾਂ ਜੋ ਪਾਰਦਰਸ਼ਤਾ ਬਣੀ ਰਹੇ। ਉਨ੍ਹਾਂ ਕਿਹਾ ਕਿਸਾਨ ਆਗੂਆਂ ਦੇ ਅਗਲੇ ਹੁਕਮਾਂ ਤਕ ਧਰਨੇ ਜਾਰੀ ਰਹਿਣਗੇ।