ਆਜ਼ਾਦੀ ਦਿਹਾੜੇ ਮੌਕੇ ਸਨਮਾਨ ਲਈ ਅਰਜ਼ੀਆਂ ਮੰਗੀਆਂ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 9 ਜੁਲਾਈ
ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਖੇਤਰਾਂ ’ਚ ਪ੍ਰਾਪਤੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਪ੍ਰਾਪਤੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 15 ਜੁਲਾਈ ਤੱਕ ਡੀਸੀ ਦਫ਼ਤਰ ’ਚ ਜਮ੍ਹਾਂ ਕਰਵਾ ਸਕਦੇ ਹਨ।