ਨਿਯੁਕਤੀ ਪੱਤਰ ਸੌਂਪੇ
ਜ਼ਿਲ੍ਹਾ ਰੁਜ਼ਗਾਰ, ਉਤਪਤੀ, ਹੁਨਰ ਵਿਕਾਸ ਅਤੇ ਕਾਰੋਬਾਰ ਬਿਊਰੋ ਮਾਲੇਰਕੋਟਲਾ ਵੱਲੋਂ ਇੱਥੇ ਸਰਕਾਰੀ ਆਈ ਟੀ ਆਈ (ਲੜਕੇ) ਵਿੱਚ ਰੁਜ਼ਗਾਰ ਮੇਲਾ ਲਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਕਈ ਪ੍ਰਸਿੱਧ ਕੰਪਨੀਆਂ ਨੇ...
Advertisement
ਜ਼ਿਲ੍ਹਾ ਰੁਜ਼ਗਾਰ, ਉਤਪਤੀ, ਹੁਨਰ ਵਿਕਾਸ ਅਤੇ ਕਾਰੋਬਾਰ ਬਿਊਰੋ ਮਾਲੇਰਕੋਟਲਾ ਵੱਲੋਂ ਇੱਥੇ ਸਰਕਾਰੀ ਆਈ ਟੀ ਆਈ (ਲੜਕੇ) ਵਿੱਚ ਰੁਜ਼ਗਾਰ ਮੇਲਾ ਲਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਕਈ ਪ੍ਰਸਿੱਧ ਕੰਪਨੀਆਂ ਨੇ ਭਾਗ ਲਿਆ ਅਤੇ ਉਮੀਦਵਾਰਾਂ ਦੀ ਯੋਗਤਾ ਦੇ ਆਧਾਰ ’ਤੇ ਚੋਣ ਕੀਤੀ। ਉਨ੍ਹਾਂ ਦੱਸਿਆ ਕਿ ਲਗਪਗ 300 ਉਮੀਦਵਾਰਾਂ ਨੇ ਰੁਜ਼ਗਾਰ ਮੇਲੇ ਵਿੱਚ ਭਾਗ ਲਿਆ ਅਤੇ ਸੱਤ ਉਮੀਦਵਾਰਾਂ ਨੂੰ ਮੌਕੇ ’ਤੇ ਹੀ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਅਧਿਕਾਰੀ ਕੰਵਲਪੁਨੀਤ ਕੌਰ ਅਤੇ ਪ੍ਰਿੰਸੀਪਲ ਕਮਲਜੀਤ ਸਿੰਘ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਦਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ।
Advertisement
Advertisement
