DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ (ਐੱਸ ਸੀ ਵਿੰਗ) ਵਿੱਚ ਨਿਯੁਕਤੀਆਂ

ਅਰਵਿੰਦ ਖੰਨਾ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

  • fb
  • twitter
  • whatsapp
  • whatsapp
featured-img featured-img
ਹਲਕਾ ਇੰਚਾਰਜ ਅਰਵਿੰਦ ਖੰਨਾ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ।
Advertisement

ਸ਼੍ਰੋਮਣੀ ਅਕਾਲੀ ਦਲ ਬਾਦਲ (ਐੱਸ ਸੀ ਵਿੰਗ) ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਸੰਸਥਾ ਨੂੰ ਮਜ਼ਬੂਤ ਕਰਨ ਲਈ ਐੱਸ ਸੀ ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੇ ਨਿਰਦੇਸ਼ਾਂ ਤਹਿਤ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਪਾਰਟੀ ਨੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਮੌਕੇ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਨੇ ਕਿਹਾ ਕਿ ਇਹ ਨਿਯੁਕਤੀਆਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਗਈਆਂ ਹਨ। ਨਿਯਕਤੀਆਂ ਵਿੱਚ ਅਮਰੀਕ ਸਿੰਘ ਸ਼ਹਿਰੀ ਪ੍ਰਧਾਨ ਐੱਸ ਸੀ ਵਿੰਗ, ਕ੍ਰਿਸ਼ਨ ਸਿੰਘ ਸਰਕਲ ਪ੍ਰਧਾਨ ਭਵਾਨੀਗੜ੍ਹ, ਲਾਲ ਸਿੰਘ ਸਰਕਲ ਪ੍ਰਧਾਨ ਨਦਾਮਪੁਰ, ਡਾ. ਸੁਖਚੈਨ ਸਿੰਘ ਸਾਰੋਂ ਸਰਕਲ ਪ੍ਰਧਾਨ ਮੰਗਵਾਲ, ਤਰਸੇਮ ਸਿੰਘ ਖੇੜੀ ਗਿੱਲ ਬੀ ਸੀ ਵਿੰਗ, ਸਿਕੰਦਰ ਸਿੰਘ ਕਪਿਆਲ ਸਰਕਲ ਪ੍ਰਧਾਨ ਘਰਾਚੋਂ ਅਤੇ ਸਤਿਗੁਰ ਸਿੰਘ ਨੰਦਗੜ੍ਹ ਸਰਕਲ ਪ੍ਰਧਾਨ ਕਾਕੜਾ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਮੀਤ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆਂ, ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ, ਅਮਰਜੀਤ ਸਿੰਘ ਜੀਤ ਪ੍ਰਧਾਨ, ਜਸਵੀਰ ਸਿੰਘ ਬਾਲਦ, ਸੱਜਣ ਸਾਬਕਾ ਐੱਮ ਸੀ, ਗੋਲਡੀ ਤੂਰ, ਪਰਮਿੰਦਰ ਘਰਾਚੋਂ, ਬਾਬਾ ਹਰਜਿੰਦਰ ਪ੍ਰਕਾਸ਼, ਸਤਿਗੁਰ ਸਿੰਘ ਬਲਾਕ ਸਮਿਤੀ ਮੈਂਬਰ ਅਤੇ ਬਿਕਰਮਜੀਤ ਸਿੰਘ ਵਿੱਕੀ ਕੋਚ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement
Advertisement
×