ਕੇਂਦਰ ਸਰਕਾਰ ਖ਼ਿਲਾਫ਼ ਆੜ੍ਹਤੀਆਂ ਵੱਲੋਂ ਨਾਅਰੇਬਾਜ਼ੀ

ਕੇਂਦਰ ਸਰਕਾਰ ਖ਼ਿਲਾਫ਼ ਆੜ੍ਹਤੀਆਂ ਵੱਲੋਂ ਨਾਅਰੇਬਾਜ਼ੀ

ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਡ਼੍ਹਤੀਏ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 5 ਜੁਲਾਈ 

ਇੱਥੇ ਆੜ੍ਹਤੀ ਯੂਨੀਅਨ (ਰਵਿੰਦਰ ਚੀਮਾ) ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਗਰਗ ਤੋਤੂ ਦੀ ਅਗਵਾਈ ’ਚ ਆੜ੍ਹਤੀਆਂ ਨੇ  ਆੜ੍ਹਤ ਅਤੇ ਲੇਬਰ ਦੀ ਅਦਾਇਗੀ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ, ਆੜ੍ਹਤੀ ਐਸੋਸੀਏਸ਼ਨ (ਕਾਲੜਾ) ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਰਡੀਨੈਂਸ ਲਿਆ ਕੇ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ। ਸ੍ਰੀ ਰੱਬੜ ਨੇ ਕਿਹਾ ਕਿ ਆੜ੍ਹਤੀਆਂ ਦਾ ਮਿਹਨਤਾਨਾ/ ਆੜ੍ਹਤ ਦੀ ਰਵਾਇਤ ਸਦੀਆਂ ਤੋਂ ਚੱਲ ਰਹੀ ਹੈ ਪਰ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਕਣਕ ਦੀ ਫ਼ਸਲ ’ਤੇ ਬਣਦੀ ਆੜ੍ਹਤ ’ਚੋ ਦੋ ਰੁਪਏ ਕੁਇੰਟਲ ਕੱਟ ਲਾ ਦਿੱਤਾ ਹੈ ਜੋ ਕਿਸੇ ਤਰ੍ਹਾਂ ਵੀ ਵਾਜ਼ਬ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਐੱਫਸੀਆਈ ਨੇ ਖ਼ਰੀਦੀ ਪੰਦਰਾਂ ਲੱਖ ਮੀਟਰਕ ਟਨ ਦੀ ਦਾਮੀ/ਆੜ੍ਹਤ, ਮਜ਼ਦੂਰੀ, ਸਿਲਾਈ ਅਤੇ ਲੋਡਿੰਗ ਦਾ ਭੁਗਤਾਨ ਅਜੇ ਤੱਕ ਆੜ੍ਹਤੀਆਂ ਦੇ ਖਾਤੇ ਵਿੱਚ ਨਹੀਂ ਪਾਈ ਜਦੋਂਕਿ ਕਣਕ ਦੇ ਸੀਜਨ ਖ਼ਤਮ ਹੋਏ ਨੂੰ ਡੇਢ ਮਹੀਨਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬਾਕੀ ਸਾਰੀਆਂ ਖ਼ਰੀਦ ਏਜੰਸੀਆਂ ਨੇ ਲੇਬਰ ਤੇ ਆੜ੍ਹਤ ਆਦਿ ਸਮੇਂ ਸਿਰ ਭੁਗਤਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਕੀਤੇ ਜਾ ਰਹੇ ਖਿਲਵਾੜ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੀ ਲੋਕ ਦੋਖੀ ਨੀਤੀ ਖ਼ਿਲਾਫ਼ ਸੰਘਰਸ਼ ਕਰੇਗੀ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All